ਅਜਨਾਲਾ : ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਤੋਂ ਬਾਅਦ, ਜਿੱਥੇ ਬਹੁਤ ਸਾਰੇ ਨੌਜਵਾਨ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਰਾਹ ਦਸੇਰਾ ਮੰਨਦੇ ਹਨ, ਉਥੇ ਹੀ ਕੁਝ ਲੋਕ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਉਤੇ ਵਿਰੋਧ ਵੀ ਕਰਦੇ ਹਨ। ਇਸੇ ਤਰ੍ਹਾਂ ਹੀ ਚਮਕੌਰ ਸਾਹਿਬ ਦੇ ਰਹਿਣ ਵਾਲੇ ਵਰਿੰਦਰ ਸਿੰਘ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦੇ ਹੋਏ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਪਾਈ ਗਈ ਸੀ, ਜਿਸ ਤੋਂ ਬਾਅਦ ਹੁਣ ਵਰਿੰਦਰ ਸਿੰਘ ਹੈ ਅਤੇ ਉਹ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਇਆ ਸੀ।
ਸੋਸ਼ਲ ਮੀਡੀਆ ਉਤੇ ਅਪਲੋਡ ਕੀਤੀ ਸੀ ਵੀਡੀਓ :ਵਰਿੰਦਰ ਸਿੰਘ ਦੇ ਦੱਸਣ ਮੁਤਾਬਕ ਕੁਝ ਸਿੱਖ ਨੌਜਵਾਨਾਂ ਵੱਲੋਂ ਉਸ ਨਾਲ ਗੱਲਬਾਤ ਕਰ ਕੇ ਉਸ ਨੂੰ ਆਪਣੀਆਂ ਗੱਲਾਂ ਵਿਚ ਫਸਾ ਕੇ ਅਜਨਾਲਾ ਤੋਂ ਅਗਵਾ ਕਰ ਕੇ ਉਸ ਨੂੰ ਜੰਡਿਆਲਾ ਗੁਰੂ ਲੈ ਗਏ, ਜਿੱਥੇ ਜਾ ਕੇ ਉਨ੍ਹਾਂ ਨੌਜਵਾਨਾਂ ਵੱਲੋਂ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋਂ ਇਕ ਵੀਡੀਓ ਜਾਰੀ ਕੀਤੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਇਸ ਦੇ ਵਿਰੋਧ ਵਿੱਚ ਉਸਦੀ ਕੁੱਟਮਾਰ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ ਅਤੇ ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਮੰਗ ਕਰ ਰਿਹਾ ਹੈ।