ਅੰਮ੍ਰਿਤਸਰ : ਸਿੱਖ ਜੱਥੇਬੰਦੀਆਂ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਣ ਸਿਆਸਤ ਭਖਦੀ ਜਾ ਰਹੀ ਹੈ। ਕੇਂਦਰ ਸਰਕਾਰ ਦੇ ਖਿਲਾਫ ਨਾਨਕ ਨਾਮ ਲੇਵਾ ਸੰਗਤਾਂ ਦਾ ਰੋਸ ਵੱਧਦਾ ਜਾ ਰਿਹਾ ਹੈ। ਇਸ ਬਾਬਤ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੱਤਕਾਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੇ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕੀਤੀ।
ਸਿੱਖ ਕੌਮ ਨਾਲ ਹੋਈ ਜ਼ਿਆਤੀ
ਇੰਧਰਾ ਗਾਂਧੀ ਦੀ ਲੀਹਾਂ 'ਤੇ ਚੱਲ ਰਹੀ ਭਾਰਤ ਦੀ ਕੇਂਦਰ ਸਰਕਾਰ: ਮਜੀਠੀਆ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਅੰਦੋਲਨ ਦਾ ਬਦਲਾ ਇਹ ਕੋਝੀ ਹਰਕਤ ਨਾਲ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖ ਕੌਮ ਨਾਲ ਧੱਕੇਸ਼ਾਹੀ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਇਹ ਗੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਰਕਾਰ ਦਾ ਜੱਥੇ ਨੂੰ ਮਨ੍ਹਾਂ ਕਰਨ ਦਾ ਕਾਰਨ ਬੇਤੁੱਕਾ
ਮਜੀਠਿਆ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਜੱਥੇ ਨੂੰ ਮਨ੍ਹਾ ਕਰਨ ਦਾ ਹਵਾਲਾ ਦਿੱਤਾ ਹੈ ਉਹ ਬੇਹਸ ਬੇਤੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਵੀ ਸੂਰਤ 'ਚ ਹਜ਼ਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਕੋਰੋਨਾ ਦਾ ਹਵਲਾ ਦਿੰਦਿਆਂ ਇਸ ਲਈ ਇਨਕਾਰ ਕੀਤਾ ਹੈ ਪਰ ਸਰਕਾਰ ਖ਼ੁਦ ਕਹਿ ਰਹੀ ਹੈ ਕਿ ਕੋਰੋਨਾ 'ਤੇ ਲਗਾਮ ਪਾ ਲਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨਵੰਬਰ ਨੂੰ ਵੀ ਇੱਕ ਜੱਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ 'ਚ ਨਨਕਾਣਾ ਸਾਹਿਬ ਨੂੰ ਰਵਾਨਾ ਹੋਇਆ ਸੀ।
ਬੀਬੀ ਜਾਗੀਰ ਕੌਰ ਨੇ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ
ਮਜੀਠੀਆਂ ਨੇ ਬੀਬੀ ਜਾਗੀਰ ਕੌਰ ਵੱਲੋਂ ਲਿਖੀ ਚਿੱਠੀ ਬਾਰੇ ਕਿਹਾ ਕਿ ਸਰਕਾਰ ਨੂੰ ਦਿੱਲੀ ਦੀ ਬਰੂਹਾਂ 'ਤੇ ਬੈਠੇ ਕਿਸਾਨਾਂ ਦੀ ਮੌਤ ਨਾਲ ਫ਼ਰਕ ਨਹੀਂ ਪੈ ਰਿਹਾ ਹੈ ਤੇ ਉਨ੍ਹਾਂ ਨੂੰ ਇੱਕ ਚਿੱਠੀ ਨਾਲ ਕੀ ਫ਼ਰਕ ਪਵੇਗਾ।
ਇੰਦਰਾ ਦੀ ਲੀਹਾਂ 'ਤੇ ਚੱਲ ਰਹੀ ਕੇਂਦਰ ਸਰਕਾਰ
ਮਜੀਠੀਆ ਨੇ ਸਰਕਾਰ ਦੇ ਖਿਲਾਫ ਰੋਸ ਜਤਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਇੰਦਰਾ ਗਾਂਧੀ ਦੀ ਲੀਹਾਂ 'ਤੇ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਸਿੱਖ ਵਿਰੋਧੀ ਕਾਰਵਾਈ ਕਰਕੇ ਸਿੱਖ ਧਾਰਮਿਕ ਭਾਵਨਾਂਵਾਂ ਨੂੰ ਠੇਸ ਪਹੁੰਚਾ ਰਹੀ ਹੈ।