ਅੰਮ੍ਰਿਤਸਰ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਵੱਲੋਂ ਬਲਾਉਣ ਉਤੇ ਡਾ. ਰਾਜਕੁਮਾਰ ਵੇਰਕਾ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਡਾਕਟਰ ਵੇਰਕਾ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਨ ਵਾਲੇ ਦਿਨ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਵੱਲੋਂ ਬਲਾਉਣ ਦੀ ਇੱਕ ਘਟੀਆ ਮਾਨਸਿਕਤਾ ਦੀ ਸੋਚ ਹੈ। ਉਨ੍ਹਾਂ ਕਿਹਾ ਜੇਕਰ ਚਰਨਜੀਤ ਸਿੰਘ ਚੰਨੀ ਨੇ ਕੋਈ ਗਬਨ ਜਾਂ ਕੋਈ ਗ਼ਲਤ ਕੀਤਾ ਹੈ ਤੇ ਉਣਾ ਦੇ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਨ ਦੇ ਪ੍ਰੋਗਰਾਮ ਵਿੱਚ ਸ਼ਾਮਲ ਨਾ ਹੋਣ ਦੇਣ ਬਹੁਤ ਗ਼ਲਤ ਹੈ।
ਕਿਸੇ ਹੋਰ ਦਿਨ ਵੀ ਹੋ ਸਕਦੀ ਸੀ ਪੇਸ਼ੀ :ਡਾਕਟਰ ਵੇਰਕਾ ਨੇ ਕਿਹਾ ਉਨ੍ਹਾਂ ਨੂੰ ਵਿਜੀਲੈਂਸ ਕਿਸੇ ਹੋਰ ਦਿਨ ਵੀ ਬੁਲਾ ਸਕਦੀ ਸੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕੋਈ ਗੁਨਾਹ ਕੀਤਾ ਹੈ ਕਿ ਉਹ ਸਜ਼ਾ ਦਾ ਹੱਕਦਾਰ ਹੈ Body:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੱਲ੍ਹ ਹੋਈ ਪ੍ਰੈਸ ਕਾਨਫਰੰਸ ਤੋਂ ਬਾਅਦ ਅੱਜ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਗਿਆ। ਵਿਜੀਲੈਂਸ ਵਿਭਾਗ ਵੱਲੋਂ ਅੱਜ ਚੰਨੀ ਨੂੰ ਤਲਬ ਕੀਤੇ ਜਾਣ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਬਾਬਾ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਤੋਂ ਪਹਿਲਾਂ ਨਹੀਂ ਬੁਲਾਇਆ ਜਾਣਾ ਚਾਹੀਦਾ ਸੀ। ਉਨ੍ਹਾਂ ਨੂੰ ਅੱਗੇ ਪਿੱਛੇ ਵੀ ਬੁਲਾਇਆ ਜਾ ਸਕਦਾ ਸੀ।