ਅੰਮ੍ਰਿਤਸਰ: ਲੋਕ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਜਲੰਧਰ ਲਈ ਉਮੀਦਵਾਰ ਐਲਾਨ ਜਾਣ ਤੋਂ ਬਾਅਦ ਚਰਨਜੀਤ ਸਿੰਘ ਅਟਵਾਲ ਨੇ ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਿਆ। ਇਥੇ ਉਨ੍ਹਾਂ ਗੁਰਬਾਣੀ ਦਾ ਸਰਵਣ ਕੀਤਾ ਤੇ ਵਾਹਿਗੁਰੂ ਦਾ ਸ਼ੁੱਕਰਾਨਾ ਕੀਤਾ।
ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਟਵਾਲ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਰਨਜੀਤ ਸਿੰਘ ਅਟਵਾਲ। ਸਾਬਕਾ ਮੁੱਖ ਮੰਤਰੀ ਦੇ ਗਾਏ ਹੋਏ ਸੋਹਲੇ। ਕਿਹਾ- ਪ੍ਰਕਾਸ਼ ਸਿੰਘ ਬਾਦਲ ਇੱਕ ਬੜੇ ਸੂਝਵਾਨ ਵਿਅਕਤੀ।
ਮੀਡੀਆ ਨਾਲ ਗੱਲਬਾਤ ਦੌਰਾਨ ਪਹਿਲਾਂ ਤਾਂ ਚਰਨਜੀਤ ਸਿੰਘ ਅਟਵਾਲ ਨੇ ਸੁਖਬੀਰ ਬਾਦਲ ਦਾ ਟਿਕਟ ਦਿੱਤੇ ਜਾਣ 'ਤੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸੋਹਲੇ ਗਾਏ। ਬਹਿਬਲ ਕਲਾਂ ਗੋਲੀਕਾਂਡ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਕੋਈ ਵੀ ਮੁੱਖ ਮੰਤਰੀ ਆਪਣੇ ਸੂਬੇ 'ਚ ਮਾਹੌਲ ਖ਼ਰਾਬ ਕਰਨਾ ਨਹੀਂ ਚਾਹੇਗਾ। ਉਨ੍ਹਾਂ ਕਿਹਾ ਪ੍ਰਕਾਸ਼ ਸਿੰਘ ਬਾਦਲ ਇਕ ਬੜੇ ਸੂਝਵਾਨ ਵਿਅਕਤੀ ਹਨ।
ਅਟਵਾਲ ਨੇ ਕਿਹਾ ਕਿ ਅਸੀ ਚੌਣਾਂ ਮੌਕੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਹੈ, ਭਾਵੇਂ ਉਹ ਕਿਸੇ ਵੀ ਧਰਮ ਦਾ ਹੋਵੇ। ਉਨ੍ਹਾਂ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਕੋਲ ਕਦੇ ਵੀ ਨਹੀਂ ਜਾਵਾਗੇ ਜੋ ਸਿੱਖੀ ਦੇ ਵਿਰੁੱਧ ਪ੍ਰਚਾਰ ਕਰਦੇ ਹੋਣ ਜਾਂ ਫਿਰ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਾ ਮੰਨਦੇ ਹੋਣ।