ਅੰਮ੍ਰਿਤਸਰ: ਲਵ ਕੁਸ਼ ਨਗਰ ਵਿੱਚ ਅੱਜ ਤੋਂ ਢਾਈ ਸਾਲ ਪਹਿਲਾਂ ਇੱਕ ਕਬਾੜੀਏ ਦੀ ਦੁਕਾਨ ‘ਚ ਬਲਾਸਟ ਹੋਇਆ ਸੀ। ਜਿਸ ਤੋਂ ਬਾਅਦ ਉਸ ਇਲਾਕੇ ਦੇ ਵਿਧਾਇਕ (MLA) ਡਾ. ਰਾਜ ਕੁਮਾਰ ਵੇਰਕਾ (Dr. Prince Verka) ਵੱਲੋਂ ਅੱਜ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50 ਹਜ਼ਾਰ ਦੇ ਚੈੱਕ ਦਿੱਤੇ ਗਏ। ਉੱਥੇ ਹੀ ਡਾ. ਰਾਜ ਕੁਮਾਰ ਵੇਰਕਾ (Dr. Prince Verka) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਹੀ ਉਨ੍ਹਾਂ ਲੋਕਾਂ ਦੇ ਨਾਲ ਹਨ ਜੋ ਬੇਸਹਾਰਾ ਲੋਕ ਹਨ।
ਉਨ੍ਹਾਂ ਦੱਸਿਆ ਕਿ ਬੀਤੇ ਕੁਝ ਸਮੇਂ ਪਹਿਲਾਂ ਲਵ ਕੁਸ਼ ਨਗਰ ਦੇ ਵਿੱਚ ਕਬਾੜੀਏ ਦੀ ਦੁਕਾਨ ਦੇ ਵਿੱਚ ਬਲਾਸਟ ਹੋਇਆ ਸੀ। ਜਿਸ ਵਿੱਚ 2 ਲੋਕਾਂ ਦੀ ਮੌਤ ਹੋਈ ਸੀ। ਅਤੇ 6 ਲੋਕ ਜ਼ਖ਼ਮੀ ਹੋਏ ਸਨ। ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਹਲਕੇ ਦੇ ਵਿਧਾਇਕ ਵੱਲੋਂ ਪੂਰੀ ਹਮਦਰਦੀ ਦਿਖਾਈ ਜਾ ਰਹੀ ਹੈ। ਅਤੇ ਇਨ੍ਹਾਂ ਪਰਿਵਾਰਾਂ ਦੀ ਆਰਥਿਕ ਤੇ ਮਾਲੀ ਮਦਦ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਹੈ।
ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਹਾਦਸੇ ਵਿੱਚ ਆਪਣੀ ਜਾਨ ਗਵਾਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਡਾ. ਰਾਜਕੁਮਾਰ ਵੇਰਕਾ(Dr. Prince Verka) ਨੇ ਕਿਹਾ ਕਿ ਇਨ੍ਹਾਂ ਪੀੜਤ ਪਰਿਵਾਰਾਂ ਦੀ ਮਦਦ ਪੰਜਾਬ ਸਰਕਾਰ (Government of Punjab) ਅੱਗੇ ਵੀ ਮਦਦ ਇਸੇ ਤਰ੍ਹਾਂ ਜਾਰੀ ਰੱਖੇਗੀ।