ਅੰਮ੍ਰਿਤਸਰ:ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 362 ਵੇਂ ਜਨਮ ਦਿਹਾੜੇ ਨੂੰ ਸਮਰਪਿਤ 24ਵਾਂ ਚੇਤਨਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ। ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਵਲੋਂ ਆਯੋਜਿਤ ਇਸ ਚੇਤਨਾ ਮਾਰਚ 'ਚ ਸ਼ਬਦੀ ਧੁੰਨਾਂ ਵਜਾਉਂਦੀਆਂ ਬੈਂਡ ਪਾਰਟੀਆਂ, ਗਤਕੇਬਾਜ਼ੀ ਦੇ ਹੈਰਤਅੰਗੇਜ ਜੌਹਰ ਦਿਖਾਉਂਦੀਆਂ ਗੁਰੂ ਕੀਆਂ ਲਾਡਲੀਆਂ ਫੌਜਾਂ, ਸ਼ਬਦੀ ਜੱਥੇ ਅਤੇ ਪੰਜਾਬ, ਹਰਿਆਣਾ, ਯੂਪੀ, ਹਿਮਾਚਲ ਪ੍ਰਦੇਸ਼ ਅਤੇ ਅਸਾਮ ਸਮੇਤ ਵੱਖ-ਵੱਖ ਰਾਜਾਂ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਸ਼ਮਿਲ ਹੋਈਆਂ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸੰਸਥਾ ਦੇ ਚੇਅਰਮੈਨ ਜਸਵੰਤ ਸਿੰਘ ਸਮੇਤ ਅਨੇਕਾਂ ਪੰਥਕ ਹਸਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਸੰਗਤ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਇਹ ਚੇਤਨਾ ਮਾਰਚ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਵਿਖੇ ਜਾ ਕੇ ਸਮਾਪਤ ਹੋਵੇਗਾ।
ਵੱਡੀ ਗਿਣਤੀ ’ਚ ਸ਼ਮਿਲ ਹੋਈਆਂ ਸੰਗਤਾਂ: ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸੰਸਥਾ ਦੇ ਚੇਅਰਮੈਨ ਜਸਵੰਤ ਸਿੰਘ ਸਮੇਤ ਅਨੇਕਾਂ ਪੰਥਕ ਹਸਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਸੰਗਤ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਇਸ ਚੇਤਨਾ ਮਾਰਚ ‘ਚ ਸ਼ਬਦੀ ਧੁੰਨਾਂ ਵਜਾਉਂਦੀਆਂ ਬੈਂਡ ਪਾਰਟੀਆਂ, ਗਤਕੇਬਾਜ਼ੀ ਦੇ ਹੈਰਤਅੰਗਰੇਜ ਜੌਹਰ ਦਿਖਾਉਂਦੀਆਂ ਗੁਰੂ ਕੀਆਂ ਲਾਡਲੀਆਂ ਫੌਜਾਂ, ਸ਼ਬਦੀ ਜੱਥੇ ਅਤੇ ਸੰਗਤਾਂ ਵੱਡੀ ਗਿਣਤੀ ‘ਚ ਸ਼ਮਿਲ ਹੋਈਆਂ। ਫੁੱਲਾਂ ਨਾਲ ਸਜਾਈ ਹੋਈ ਬਸ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਆਰੰਭ ਹੋਏ,ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।