ਅੰਮ੍ਰਿਤਸਰ: ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਦਾ ਐਤਵਾਰ ਨੂੰ 151 ਕਰੋੜ ਰੁਪਏ ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ।
ਚੀਫ਼ ਖਾਲਸਾ ਦੀਵਾਨ ਦਾ ਸਾਲਾਨਾ ਬਜਟ ਪੇਸ਼
ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਨੇ ਐਤਵਾਰ ਨੂੰ 151 ਕਰੋੜ ਰੁਪਏ ਦਾ ਸਾਲਾਨਾ ਬਜਟ ਕੀਤਾ ਪੇਸ਼।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਅਧੀਨ ਆਉਂਦੇ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰਨਾਂ ਅਦਾਰਿਆਂ ਦਾ ਸਾਲ 2019-20 ਲਈ ਬਜਟ ਪੇਸ਼ ਕਰਨ ਅਤੇ ਪ੍ਰਵਾਨ ਕਰਨ ਸੰਬੰਧੀ ਜਨਰਲ ਬਾਡੀ ਦੀ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਦੀ ਪ੍ਰਧਾਨਗੀ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕੀਤੀ।
ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਚੀਫ਼ ਖਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਆਪਣੇ ਅਦਾਰਿਆਂ ਨੁੰ ਅਲਟਰਾ ਮਾਡਰਨ ਸੁਵਿਧਾਵਾਂ ਨਾਲ ਲੈਸ ਕਰਨ ਅਤੇ ਹੋਰ ਅਪਗ੍ਰੇਡੇਸ਼ਨ ਦੇ ਟੀਚੇ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਜਾਵੇਗਾ। ਉਨ੍ਹਾਂ ਇਸ ਸਾਲਾਨਾ ਬਜਟ ਨੂੰ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਲਈ ਵਿਕਾਸ ਦਾ ਸੂਚਕ ਦੱਸਿਆ।