ਚੰਡੀਗੜ੍ਹ ਡੈਸਕ :ਦੋ ਵੱਡੇ ਮਹਾਂਨਗਰਾਂ ਪਟਿਆਲਾ ਅਤੇ ਅੰਮ੍ਰਿਤਸਰ ਨੂੰ ਸੂਬਾ ਸਰਕਾਰ ਵੱਡਾ ਤੋਹਫਾ ਦੇਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (E-buses will run in Patiala and Amritsar) ਨੇ ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਈ-ਬੱਸਾਂ ਚਲਾਉਣ ਦਾ ਐਲਾਨ ਕੀਤਾ ਹੈ। ਮਾਨ ਨੇ ਦਾਅਵਾ ਕੀਤਾ ਹੈ ਕਿ ਇਹ ਈ-ਬੱਸਾਂ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਚਲਾਈਆਂ ਜਾ ਰਹੀਆਂ ਹਨ। ਜੇਕਰ ਨਤੀਜੇ ਚੰਗੇ ਨਿਕਲੇ ਤਾਂ ਬਾਕੀ ਸ਼ਹਿਰਾਂ ਵਿੱਚ ਵੀ ਈ-ਬੱਸਾਂ ਚਲਾਉਣ ਬਾਰੇ ਵਿਚਾਰ ਕੀਤਾ ਜਾਵੇਗਾ।
ਮਾਨ ਨੇ ਕੀਤਾ ਟਵੀਟ :ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ, 'ਦੋ ਸ਼ਹਿਰਾਂ 'ਚ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਈ-ਬੱਸਾਂ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ..ਪਹਿਲਾਂ ਪਟਿਆਲੇ ਤੇ ਫੇਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲੋਕਾਂ ਦੀ ਸ਼ਹਿਰ 'ਚ ਹੁੰਦੀ ਖੱਜਲ ਖ਼ੁਆਰੀ ਖ਼ਤਮ ਕਰਨ ਲਈ ਈ-ਬੱਸਾਂ ਚਲਾਵਾਂਗੇ..'