ਅੰਮ੍ਰਿਤਸਰ: ਸਰਕਾਰ ਵੱਲੋਂ ਕਰਫਿਊ ਦੌਰਾਨ ਸ਼ਰਾਬ ਦੇ ਠੇਕੇ ਖੋਲ੍ਹ ਕੇ ਹੋਮ ਡਿਲਿਵਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਯੋਗ ਪ੍ਰਬੰਧ ਕਰਨ ਲਈ ਕਹਿ ਦਿੱਤਾ ਗਿਆ ਹੈ।
ਸਰਕਾਰ ਦੇ ਸ਼ਰਾਬ ਖੋਲ੍ਹਣ ਦੀ ਨੀਤੀ ਉੱਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜਿੱਥੇ ਕੱਪੜੇ, ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਧਾਰਮਿਕ ਸਥਾਨ ਅਤੇ ਹੋਰ ਮਾਰਕੀਟ ਬੰਦ ਹੈ ਉੱਥੇ ਸ਼ਰਾਬ ਦੇ ਠੇਕੇ ਖੋਲ੍ਹਣਾ ਮੰਦਭਾਗਾ ਹੈ।