ਅੰਮ੍ਰਿਤਸਰ: ਇੱਕ ਪਾਸੇ ਸਵੇਰੇ ਦਿੱਲੀ ਦੇ ਵਿੱਚ ਤਿੰਨ ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਸੀ ਦੂਜੇ ਪਾਸੇ ਹੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਓਪੀਡੀ ਦੀ ਪਿੱਛੇ ਬਣੇ ਵਾਰਡ ਵਿਚ ਅਚਾਨਕ ਅੱਗ ਲੱਗ ਗਈ।
ਅੱਗ ਦੀਆਂ ਲਪਟਾਂ ਇੰਨੀਆਂ ਭਿਆਨਕ ਸੀ ਕਿ ਅੱਗ ’ਤੇ ਕਾਬੂ ਕਰਨਾ ਅਜੇ ਵੀ ਮੁਸ਼ਕਲ ਹੋਇਆ ਪਿਆ ਹੈ। ਮੁਸ਼ਕਿਲ ਦੇ ਨਾਲ ਹਸਪਤਾਲ ਪ੍ਰਸ਼ਾਸਨ ਤੇ ਦਮਕਲ ਵਿਭਾਗ ਵੱਲੋਂ ਮੌਕੇ ’ਤੇ ਪਹੁੰਚ ਕੇ ਵਾਰਡ ਦੇ ਅੰਦਰ ਦਾਖ਼ਲ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਗਿਆ ਅਤੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਗਿਆ। ਇਸ ਵਿੱਚ ਆਮ ਲੋਕਾਂ ਨੇ ਵੀ ਬਹੁਤ ਜ਼ਿਆਦਾ ਸਹਿਯੋਗ ਦਿੱਤਾ ਹੈ।
ਅੰਮ੍ਰਿਤਸਰ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਚ ਵਾਪਰੀ ਘਟਨਾ ਨੂੰ ਲੈਕੇ ਸੀਐਮ ਭਗਵੰਤ ਮਾਨ ਨੇ ਜਤਾਇਆ ਦੁੱਖ ਜਿਸ ਸਥਾਨ ’ਤੇ ਅੱਗ ਲੱਗੀ ਹੈ ਉਸ ਦੇ ਨਾਲ ਹੀ ਵਹੀਕਲ ਪਾਰਕਿੰਗ ਵੀ ਸੀ ਬੜੀ ਮੁਸ਼ਕਲ ਦੇ ਨਾਲ ਹਜ਼ਾਰਾਂ ਦੀ ਤਦਾਦ ਵਿੱਚੋਂ ਵਾਹਨਾਂ ਨੂੰ ਉਸ ਜਗ੍ਹਾ ਤੋਂ ਹਟਾਇਆ ਗਿਆ ਜਿਸ ਤੋਂ ਬਾਅਦ ਦਮਕਲ ਵਿਭਾਗ ਦੀਆਂ ਗੱਡੀਆਂ ਤੇ ਅਧਿਕਾਰੀਆਂ ਵੱਲੋਂ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਖ਼ਬਰ ਲਿਖੇ ਜਾਣ ਤੱਕ ਅੱਗ ’ਤੇ ਕਾਬੂ ਨਹੀਂ ਪਾਇਆ ਗਿਆ।
ਅੰਮ੍ਰਿਤਸਰ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਚ ਵਾਪਰੀ ਘਟਨਾ ਨੂੰ ਲੈਕੇ ਸੀਐਮ ਭਗਵੰਤ ਮਾਨ ਨੇ ਜਤਾਇਆ ਦੁੱਖ ਇਸ ਘਟਨਾ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਜਿੱਥੇ ਇਸ ਵਾਪਰੀ ਘਟਨਾ ਉੱਪਰ ਦੁੱਖ ਜ਼ਾਹਿਰ ਕੀਤਾ ਹੈ ਉੱਥੇ ਹੀ ਦੱਸਿਆ ਹੈ ਕਿ ਫਾਇਰ ਫਾਈਟਰਸ ਮੁਸਤੈਦੀ ਨਾਲ ਹਲਾਤਾਂ 'ਤੇ ਕਾਬੂ ਪਾ ਰਹੇ ਹਨ। ਮਾਨ ਨੇ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਮੰਤਰੀ ਹਰਭਜਨ ਸਿੰਘ ਘਟਨਾ ਦੀ ਜਗ੍ਹਾ 'ਤੇ ਪਹੁੰਚ ਚੁੱਕੇ ਹਨ। ਨਾਲ ਹੀ ਸੀਐਮ ਮਾਨ ਨੇ ਕਿਹਾ ਕਿ ਉਹ ਖੁਦ ਲਗਾਤਾਰ ਰਾਹਤ ਕੰਮਾਂ 'ਤੇ ਨਜ਼ਰ ਰੱਖ ਰਹੇ ਹਨ।
ਇਸ ਘਟਨਾ ਨੂੰ ਲੈਕੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਟਰਾਂਸਫਾਰਮਰਾਂ ਵਿੱਚ ਤਕਨੀਕੀ ਖਰਾਬੀ ਕਾਰਨ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਮੌਕੇ ਉੱਪਰ ਪਹੁੰਚ ਕੇ ਜਾਇਜ਼ਾ ਲਿਆ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਿਜਲੀ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਹਸਪਤਾਲ ਵਿੱਚ ਜਲਦੀ ਨਵੇਂ ਟਰਾਂਸਫਾਰਮ ਲਗਾਉਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਬਿਜਲੀ ਚਾਲੂ ਕੀਤੀ ਜਾ ਸਕੇ।
ਇਹ ਵੀ ਪੜ੍ਹੋ:ਹਸਪਤਾਲ ’ਚ ਅੱਗ ਲੱਗਣ ਕਾਰਨ ਹੋਏ ਕਈ ਧਮਾਕੇ, ਮੱਚਿਆ ਹੜਕੰਪ