ਅੰਮ੍ਰਿਤਸਰ:ਪਿਛਲੇ ਦਿਨੀਂ ਕੇਂਦਰ ਸਰਕਾਰ (Central Government) ਵੱਲੋਂ ਪੰਜਾਬ ਵਿੱਚ ਬੀ.ਐੱਸ.ਐੱਫ (BSF) ਨੂੰ ਵੱਧ ਅਧਿਕਾਰ ਦੇਣ ਨੂੰ ਲੈਕੇ ਪੰਜਾਬ ਦੀ ਸਿਆਸਤ ਵਿੱਚ ਤੂਫਾਨ ਆਇਆ ਹੋਇਆ ਹੈ। ਇੱਕ ਪਾਸੇ ਜਿੱਥੇ ਪੰਜਾਬ ਦੇ ਆਮ ਲੋਕ ਕੇਂਦਰ ਸਰਕਾਰ (Central Government) ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ। ਉੱਥੇ ਹੀ ਪੰਜਾਬ ਦੇ ਸਿਆਸੀ ਲੀਡਰ ਵੀ ਕੇਂਦਰ ਸਰਕਾਰ (Central Government) ਦੇ ਇਸ ਫੈਸਲੇ ਦਾ ਲਗਾਤਾਰ ਵਿਰੋਧ ਕਰ ਰਹੇ ਹਨ ਅਤੇ ਕੇਂਦਰ ਸਰਕਾਰ (Central Government) ਨੂੰ ਇਸ ਫੈਸਲੇ ਨੂੰ ਵਾਪਸ ਲੈਣ ਦੀ ਵੀ ਅਪੀਲ ਕਰ ਰਹੇ ਹਨ। ਕੇਂਦਰ ਦੇ ਇਸ ਫੈਸਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਨੇ ਕੇਂਦਰ ਸਰਕਾਰ (Central Government) ‘ਤੇ ਨਿਸ਼ਾਨੇ ਸਾਧੇ ਹਨ।
ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਪੰਜਾਬ ਦਾ ਅੱਧਾ ਹਿੱਸਾ ਕੇਂਦਰ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੀ.ਐੱਸ.ਐੱਫ (BSF) ਦਾ ਏਰੀਆ ਵਧਾਉਣ ਨਾਲ ਪੰਜਾਬ ਵਿੱਚ ਬਹੁਤ ਨਵੀਆਂ ਮੁਸ਼ਕਲਾ ਪੈਦਾ ਹੋਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਰਡਰ ਏਰੀਆ ਹੁਣ ਬੀ.ਐੱਸ.ਐੱਫ (BSF) ਦੇ ਕੰਟਰੋਲ ਵਿੱਚ ਹੈ। ਉਨ੍ਹਾਂ ਕਿਹਾ ਕਿ ਹੁਣ ਬੀ.ਐੱਸ.ਐੱਫ (BSF) ਦੇ ਅਧਿਕਾਰੀ ਆਪਣੀ ਮਰਜੀ ਨਾਲ ਕਦੇ ਵੀ ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਿਰ ਅਤੇ ਭਗਵਾਨ ਬਾਲਮੀਕਿ ਜੀ ਦੇ ਮੰਦਿਰ ਵਿੱਚ ਕਿਸੇ ਵੀ ਸਮੇਂ ਦਾਖਲ ਹੋ ਸਕਦੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਬੀਐੱਸਐੱਫ ਦੇ ਏਰੀਆ ਵੱਧਣਾ ਨਾਲ ਪੰਜਾਬ ਦੀ ਸਟੇਟ ਪਾਵਰ ਖ਼ਤਮ ਹੋ ਗਈ ਹੈ।