ਅੰਮ੍ਰਿਤਸਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੇ ਪਤਨੀ ਡਾ. ਗੁਰਪ੍ਰੀਤ ਕੌਰ ਸ਼ਨੀਵਾਰ ਨੂੰ ਭਾਰਤ-ਪਾਕਿਸਤਾਨ ਦੀ ਅਟਾਰੀ ਵਾਹਗਾ ਸਰਹੱਦ ਪਹੁੰਚੇ। ਇੱਥੇ ਉਨ੍ਹਾਂ ਨੇ ਭਾਰਤ-ਪਾਕਿਸਤਾਨ ਦੀ ਅਟਾਰੀ ਵਾਹਗਾ ਸਰਹੱਦ ਦੀ ਰੀਟਰੀਟ ਦਾ ਆਨੰਦ ਮਾਣਿਆ। ਅਟਾਰੀ ਸਰਹੱਦ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਦੀ ਪਤਨੀ ਦਾ ਬੀਐਸਐਫ ਦੇ ਡੀਆਈਜੀ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਡੀਆਈਜੀ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਤੇ ਹਲਕਾ ਅਟਾਰੀ ਦੇ ਵਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਆਪ ਆਗੁ ਗੁਰਸ਼ਰਨ ਸਿੰਘ ਗੋਲਡੀ ਬੱਲੇ-ਬੱਲੇ ਤੇ ਹੋਰਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਜੀ ਆਇਆ ਕਿਹਾ ਗਿਆ।
ਬੀਐਸਐਫ ਦੇ ਜਵਾਨਾਂ ਵੱਲੋਂ ਅਟਾਰੀ ਸਰਹੱਦ ਵਿਖੇ ਨਿਭਾਈ ਗਈ ਰਸਮ ਮੌਕੇ ਕੀਤੀ ਗਈ। ਇਸ ਤੋਂ ਪ੍ਰਭਾਵਿਤ ਹੋ ਕੇ ਸੰਬੋਧਨ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਦੇਸ਼ ਦੇ ਰਖਵਾਲਿਆਂ 'ਤੇ ਮਾਣ ਹੈ। ਉਹ ਉਮੀਦ ਕਰਦੇ ਹਨ ਕਿ ਦੇਸ਼ ਦੀ ਰੱਖਿਆ ਕਰਨ ਵਾਲੇ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਵਾਸੀ ਜਦੋਂ ਆਪਣੇ ਘਰਾਂ ਵਿੱਚ ਅਰਾਮ ਕਰ ਰਹੇ ਹੁੰਦੇ ਹਨ, ਤਾਂ ਰਾਤ ਸਮੇਂ ਸਾਡੇ ਦੇਸ਼ ਦੇ ਰਖਵਾਲੇ ਦੀਆਂ ਸਰਹੱਦਾਂ 'ਤੇ ਅੱਤ ਦੀ ਠੰਡ ਤੇ ਗਰਮੀ ਵਿੱਚ ਡਿਊਟੀ ਨਿਭਾਉਂਦੇ ਹੋਏ ਦੇਸ਼ ਦੀ ਰੱਖਿਆ ਕਰ ਰਹੇ ਹੁੰਦੇ ਹਨ।