ਅੰਮ੍ਰਿਤਸਰ:ਅੰਮ੍ਰਿਤਸਰ(Amritsar) ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਰਾਮ ਤੀਰਥ ਨਤਮਸਤਕ ਹੋਣ ਲਈ ਪੁੱਜੇ। ਰਾਘਵ ਚੱਢਾ ਨੇ ਚੰਨੀ ਸਰਕਾਰ ਤੇ ਸਾਧਿਆ ਨਿਸ਼ਾਨਾ ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਂਗ ਹੀ ਕੰਮ ਕਰ ਰਹੇ ਹਨ।
ਚਰਨਜੀਤ ਸਿੰਘ ਚੰਨੀ(Charanjit Singh Channi) ਕਿਹਾ ਪੰਜਾਬ ਦੇ ਨੌਜਵਾਨ ਬੇਰੁਜ਼ਗਾਰ ਨੇ ਪਰ ਮੰਤਰੀਆਂ ਸੰਤਰੀਆਂ ਦੇ ਪੁੱਤਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਜਵਾਈਆਂ ਨੂੰ ਏਜੀ ਲਗਾਇਆ ਜਾ ਰਿਹਾ ਹੈ।
ਪੰਜਾਬ ਦੇ ਲੋਕਾਂ ਦੇ ਨਾਲ ਕਾਂਗਰਸ ਸਰਕਾਰ ਧੋਖਾ ਕਰ ਰਹੀ ਹੈ, ਬੇਰੁਜ਼ਗਾਰ ਬੱਚਿਆਂ ਤੇ ਨੌਜਵਾਨਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ।