ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕੱਲ ਜਲੰਧਰ ਵਿੱਚ ਇਕ ਮੀਟਿੰਗ ਦਾ ਸੰਬੋਧਨ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਗਤ ਕਬੀਰ ਜੀ ਦੀ ਬਾਣੀ ਦੇ ਨਾਲ ਤੋੜ ਮਰੋੜ ਕੀਤੀ ਗਈ।
ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਹੋਰ ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਉਥੇ ਨਾਲ ਹੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਹੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।