ਪੰਜਾਬ

punjab

ETV Bharat / state

ਆੜ੍ਹਤੀ ਐਸੋਸੀਏਸ਼ਨ ਦੀ ਹੜਤਾਲ ਦੇ ਚੱਲਦੇ ਮੰਡੀ ਕਣਕ ਤੋਂ ਸੱਖਣੀ - Amritsar Mandi

ਕਿਸਾਨਾਂ ਨੇ ਵਾਢੀ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਦੂਸਰੇ ਪਾਸੇ ਗੱਲ ਕੀਤੀ ਜਾਵੇ ਤਾਂ ਅੱਜ ਆੜ੍ਹਤੀ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਦੇ ਭਗਤਾਂਵਾਲਾ ਮੰਡੀ ਵਿੱਚ ਹੜਤਾਲ ਕੀਤੀ ਹੋਈ ਹੈ।

ਆੜ੍ਹਤੀ ਐਸੋਸੀਏਸ਼ਨ ਦੀ ਹੜਤਾਲ ਦੇ ਚੱਲਦੇ ਮੰਡੀ ਕਣਕ ਤੋਂ ਸੱਖਣੀ
ਆੜ੍ਹਤੀ ਐਸੋਸੀਏਸ਼ਨ ਦੀ ਹੜਤਾਲ ਦੇ ਚੱਲਦੇ ਮੰਡੀ ਕਣਕ ਤੋਂ ਸੱਖਣੀ

By

Published : Apr 10, 2021, 1:38 PM IST

ਅੰਮ੍ਰਿਤਸਰ: ਕਿਸਾਨਾਂ ਨੇ ਵਾਢੀ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਕਣਕ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਦੂਸਰੇ ਪਾਸੇ ਗੱਲ ਕੀਤੀ ਜਾਵੇ ਤਾਂ ਅੱਜ ਆੜ੍ਹਤੀ ਐਸੋਸੀਏਸ਼ਨ ਵੱਲੋਂ ਅੰਮ੍ਰਿਤਸਰ ਦੇ ਭਗਤਾਂਵਾਲਾ ਮੰਡੀ ਵਿੱਚ ਹੜਤਾਲ ਕੀਤੀ ਹੋਈ ਹੈ।

ਉਨ੍ਹਾਂ ਦਾ ਕਿਹਾ ਕਿ ਜਿੰਨੀ ਚਿਰ ਉਨ੍ਹਾਂ ਦੇ ਪੁਰਾਣੀ ਅਦਾਇਗੀ ਨਹੀਂ ਕੀਤੀ ਜਾਂਦੀ ਉਨੀ ਦੇਰ ਤੱਕ ਇਸੇ ਤਰ੍ਹਾਂ ਹੀ ਪ੍ਰਦਰਸ਼ਨ ਜਾਰੀ ਰਹੇਗਾ। ਮੰਡੀ ਬੋਰਡ ਵੱਲੋਂ ਲਗਾਤਾਰ ਹੀ ਆਪਣੀਆਂ ਤਿਆਰੀਆਂ ਪੂਰੀਆਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਸੈਨੇਟਾਈਜ਼ਰ ਅਤੇ ਮਾਸਕ ਵੀ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵਾਸਤੇ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਆੜ੍ਹਤੀ ਐਸੋਸੀਏਸ਼ਨ ਦੀ ਹੜਤਾਲ ਦੇ ਚੱਲਦੇ ਮੰਡੀ ਕਣਕ ਤੋਂ ਸੱਖਣੀ

ਉਨ੍ਹਾਂ ਕਿਹਾ ਕਿ ਅੱਜ ਆੜ੍ਹਤੀ ਐਸੋਸੀਏਸ਼ਨ ਦੀ ਹੜਤਾਲ ਦੇ ਚੱਲਦਿਆਂ ਕੋਈ ਵੀ ਢੇਰੀ ਅੱਜ ਅੰਮ੍ਰਿਤਸਰ ਨਹੀਂ ਪਹੁੰਚੀ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਭਗਤਾਂਵਾਲਾ ਮੰਡੀ ਦੇ ਵਿੱਚ ਤਕਰੀਬਨ 13 ਅਪ੍ਰੈਲ ਤੋਂ ਬਾਅਦ ਹੀ ਕਣਕ ਦੀ ਖਰੀਦ ਦੀ ਸ਼ੁਰੂਆਤ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ 13 ਤਰੀਕ ਤੋਂ ਬਾਅਦ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪੂਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਜਦੋਂ ਵੀ ਕਣਕ ਮੰਡੀ ਵਿੱਚ ਆਉਣੀ ਸ਼ੁਰੂ ਹੋਵੇਗੀ, ਉਸੇ ਸਮੇਂ ਹੀ ਇਸ ਨੂੰ ਖਰੀਦਣ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਜਾਵੇਗੀ।

ABOUT THE AUTHOR

...view details