ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸਤਾਬਦੀ ਪ੍ਰਕਾਸ਼ ਪੁਰਬ ਅਤੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਅਜਨਾਲਾ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ, ਉਥੇ ਹੀ ਅਜਨਾਲ਼ਾ ਦੀ ਕੀਰਤਨ ਦਰਬਾਰ ਸੁਸਾਇਟੀ ਦੀ ਗਰਾਉਂਡ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਸਜਾਏ ਧਾਰਮਿਕ ਦੀਵਾਨਾਂ ਦੌਰਾਨ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਸਮੇਤ ਹੋਰ ਨਾਮਵਰ ਢਾਡੀ, ਕੀਰਤਨੀ ਅਤੇ ਕਥਾਵਾਚਕਾਂ ਨੇ ਆਈ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ।
ਸਾਕਾ ਨਨਕਾਣਾ ਸਾਹਿਬ ਮੌਕੇ ਜੱਥੇ ਨੂੰ ਪਾਕਿ ਜਾਣ ਦੀ ਮਨਜ਼ੂਰੀ ਨਾ ਦੇਣ ’ਤੇ ਕੇਂਦਰ ਦੀ ਨਿਖੇਧੀ - ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਅਤੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਅਜਨਾਲਾ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀਂ ਅਜਨਾਲਾ ਨੇ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪਾਕਿਸਤਾਨ ਤੋਂ ਰੋਕਣਾ ਸਰਾਸਰ ਗ਼ਲਤ ਹੈ।
ਇਸ ਮੌਕੇ ਮਹਾਨ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਹ ਕੀਰਤਨ ਦਰਬਾਰ ਮਨਾਇਆ ਜਾ ਰਿਹਾ ਹੈ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਸਾਕਾ ਨਨਕਾਣਾ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਂਦੇ ਹੋਏ ਕੇਂਦਰ ਸਰਕਾਰ ਵੱਲੋਂ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਆਗਿਆ ਨਾ ਦੇਣ ਦੇ ਬਾਰੇ ਵਿਚ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।