ਅੰਮ੍ਰਿਤਸਰ : ਕਿਸਾਨੀ ਅੰਦੋਲਨ ਦੇ ਚੱਲਦੇ ਜਿੱਥੇ ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ ਆਪਣੀ ਹੱਕਾ ਮੰਗਾਂ ਨੂੰ ਲੈ ਕੇ ਬੈਠੇ ਹਨ। ਉੱਥੇ ਦੂਜੇ ਪਾਸੇ ਪੰਜਾਬ ਵਿੱਚ ਨਗਰ ਕੌਂਸਲ ਦੀਆ ਚੋਣਾਂ ਹੋਣ ਜਾ ਰਹਿਆਂ ਹਨ। ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਦੇ ਹੋਏ ਐਲਾਨ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਤਰਸੇਮ ਸਿੰਘ ਡੀਸੀ, ਪਾਰਲੀਮੈਂਟ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਤੇ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਕਸਬਾ ਰਈਆ ਵਿਖੇ 6 ਵਾਰਡਾਂ ਦੇ ਉਮੀਦਵਾਰ ਦੇ ਨਾਵਾਂ ਦਾ ਐਲਾਨ ਕੀਤਾ।
ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ 6 ਵਾਰਡਾਂ ਦੇ ਉਮੀਦਵਾਰ ਐਲਾਨੇ - farm laws
ਪੰਜਾਬ ਵਿੱਚ ਨਗਰ ਕੌਂਸਲ ਦੀਆਂ ਚੋਣਾਂ ਦੇ ਹੋਏ ਐਲਾਨ ਤੋਂ ਬਾਅਦ ਰਈਆ ਵਿਖੇ 6 ਵਾਰਡਾਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ।
ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈਕੇ ਕਾਂਗਰਸ ਨੇ 6 ਵਾਰਡਾਂ ਦੇ ਉਮੀਦਵਾਰ ਐਲਾਨੇ
ਜਸਬੀਰ ਸਿੰਘ ਗਿੱਲ ਡਿੰਪਾ ਤੇ ਕਾਂਗਰਸ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਕਸਬਾ ਰਈਆ ਦੇ ਬਹੁਤ ਸੁੰਦਰ ਤਰੀਕੇ ਨਾਲ ਵਿਕਾਸ ਵੱਲ ਧਿਆਨ ਦਿੰਦੇ ਆਏ ਹਾਂ ਅਤੇ ਅੱਗੇ ਤੋਂ ਵੀ ਦਿੰਦੇ ਰਹਾਂਗੇ। ਇਸ ਮੌਕੇ ਉਨ੍ਹਾਂ ਵੱਲੋਂ ਰਿਬਨ ਕੱਟ ਕੇ ਕਾਂਗਰਸ ਪਾਰਟੀ ਦਫ਼ਤਰ ਦਾ ਉਦਘਾਟਨ ਕੀਤਾ ਗਿਆ।