ਅੰਮ੍ਰਿਤਸਰ: ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਕੱਲ੍ਹ ਅੰਮ੍ਰਿਤਸਰ ਆ ਰਹੇ ਹਨ। ਇਸ ਦੌਰੇ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਵੀ ਕਰਨਗੇ। ਹਾਲਾਂਕਿ ਰਾਹੁਲ ਗਾਂਧੀ ਦੀ ਇਹ ਫੇਰੀ ਨਿੱਜੀ ਦੱਸੀ ਜਾ ਰਹੀ ਹੈ, ਪਰ ਕਿਆਸ ਲਗਾਏ ਜਾ ਰਹੇ ਹਨ ਕਿ ਇਸ ਦੌਰਾਨ ਰਾਹੁਲ ਗਾਂਧੀ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਥਿਤੀ ਦਾ ਜਾਇਜ਼ਾ ਵੀ ਲੈਣਗੇ। ਜ਼ਿਕਰਯੋਗ ਹੈ ਕਿ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ 'ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ। ਦੋਵਾਂ ਪਾਰਟੀਆਂ ਵਿਚਾਲੇ ਚੱਲ ਰਹੀ ਸਿਆਸੀ ਖਿੱਚੋਤਾਣ ਦਰਮਿਆਨ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
Rahul Gandhi Will Visit Amritsar : ਰਾਹੁਲ ਗਾਂਧੀ ਕੱਲ੍ਹ ਨਿੱਜੀ ਦੌਰੇ 'ਤੇ ਆਉਣਗੇ ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ - ਆਮ ਆਦਮੀ ਪਾਰਟੀ
ਕਾਂਗਰਸ ਨੇਤਾ ਰਾਹੁਲ ਗਾਂਧੀ ਕੱਲ੍ਹ ਅੰਮ੍ਰਿਤਸਰ (Rahul Gandhi Amritsar Visit) ਆ ਰਹੇ ਹਨ। ਇਸ ਦੌਰੇ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ। ਇਹ ਰਾਹੁਲ ਗਾਂਧੀ ਦਾ ਨਿੱਜੀ ਦੌਰਾ ਹੈ ਅਤੇ ਇਸ ਦੌਰੇ ਦੌਰਾਨ ਕੋਈ ਵੀ ਰਾਜਨੀਤਿਕ ਚਰਚਾ ਨਹੀ ਹੋਵੇਗੀ।
Published : Oct 1, 2023, 5:23 PM IST
|Updated : Oct 1, 2023, 5:31 PM IST
ਮੋਦੀ ਸਰਕਾਰ ਨੇ ਖੋਹੇ ਓਬੀਸੀ ਦੇ ਹੱਕ: ਇਸ ਤੋਂ ਪਹਿਲਾ, ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਮੱਧ ਪ੍ਰਦੇਸ਼ ਦੇ ਸ਼ਾਜਾਪੁਰ ਜ਼ਿਲ੍ਹੇ ਦੇ ਕਾਲਾਪੀਪਲ ਵਿਧਾਨ ਸਭਾ ਹਲਕੇ 'ਚ ਇਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਜਾਤੀ ਜਨਗਣਨਾ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਕਾਰਨ ਦੇਸ਼ ਵਿੱਚ 50 ਫੀਸਦੀ ਓ.ਬੀ.ਸੀ ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਪੂਰੇ ਅਧਿਕਾਰ ਅਤੇ ਨੁਮਾਇੰਦਗੀ ਨਹੀਂ ਮਿਲ ਰਹੀ। ਪੀਐਮ ਮੋਦੀ 'ਤੇ ਦੋਸ਼ ਲਗਾਉਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਇਹ ਸਰਕਾਰ ਦਲਿਤਾਂ ਅਤੇ ਓਬੀਸੀ ਦੇ ਨਾਲ-ਨਾਲ ਆਦਿਵਾਸੀਆਂ ਲਈ ਕੰਮ ਨਹੀਂ ਕਰਦੀ। ਪੀਐਮ ਮੋਦੀ ਇਨ੍ਹਾਂ ਲੋਕਾਂ ਦੇ ਹੱਕਾਂ ਦਾ ਘਾਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕੋਈ ਵੀ ਨਹੀਂ ਜਾਣਦਾ ਕਿ ਦੇਸ਼ ਵਿੱਚ ਕਿੰਨੀ ਆਬਾਦੀ ਹੈ। ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਓਬੀਸੀ ਕਿੰਨੇ ਹਨ। ਇਸ ਦੇ ਲਈ ਕਾਂਗਰਸ ਪਾਰਟੀ ਐਕਸਰੇ ਵਾਂਗ ਕੰਮ ਕਰੇਗੀ ਅਤੇ ਲੋਕਾਂ ਦੀ ਸਹੀ ਗਿਣਤੀ ਦਾ ਪਤਾ ਲਗਾਏਗੀ। ਇਸ ਤੋਂ ਬਾਅਦ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ।(Rahul Gandhi cast census)
- Navjot Sidhu on INDIA Alliance: ਨਵਜੋਤ ਸਿੱਧੂ ਦੀ INDIA ਗੱਠਜੋੜ ਨੂੰ ਲੈਕੇ ਕਾਂਗਰਸ ਤੇ ਆਪ ਲੀਡਰਾਂ ਨੂੰ ਨਸੀਹਤ, ਕਿਹਾ- ਇਹ PM ਚੁਣਨ ਦੀ ਚੋਣ ਹੈ ਨਾ ਕਿ ਪੰਜਾਬ ਦਾ ਮੁੱਖ ਮੰਤਰੀ
- Chappar Mela in Ludhiana: ਮਾਲਵੇ ਦੇ ਸਭ ਤੋਂ ਵੱਡੇ ਮੇਲਿਆਂ 'ਚ ਇੱਕ ਛਪਾਰ ਦੇ ਮੇਲੇ ਦਾ ਜਾਣੋ ਇਤਿਹਾਸ, ਕਿਉਂ ਨਹੀਂ ਲੱਗਦੀਆਂ ਹੁਣ ਛਪਾਰ ਮੇਲੇ 'ਤੇ ਸਿਆਸੀ ਕਾਨਫਰੰਸਾਂ, ਪੜ੍ਹੋ ਖ਼ਬਰ
- Holland based Cattle Feed Plant: ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪੁਰਾ 'ਚ ਰੱਖਿਆ ਹਾਲੈਂਡ ਆਧਾਰਤ ਕੈਟਲ ਫੀਡ ਪਲਾਂਟ ਦਾ ਨੀਂਹ ਪੱਥਰ
ਮਹਿਲਾ ਰਾਖਵਾਂਕਰਨ ਠੀਕ, ਸਰਕਾਰ ਦੀ ਨੀਅਤ 'ਤੇ ਸਵਾਲ: ਮਹਿਲਾ ਰਾਖਵਾਂਕਰਨ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਿਹਾ, "ਮੈਂ 2 ਲਾਈਨਾਂ ਨੂੰ ਹਟਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਬਿੱਲ 'ਚ ਲਿਖਿਆ ਸੀ ਕਿ ਮਹਿਲਾ ਰਾਖਵਾਂਕਰਨ ਤੋਂ ਪਹਿਲਾਂ ਸਰਵੇ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਡੀਨੋਟੀਫਾਈ ਕਰਨਾ ਜ਼ਰੂਰੀ ਹੈ। ਪਰ ਸਰਕਾਰ ਨੇ ਮੰਗ ਨਹੀਂ ਮੰਨੀ, ਅਸੀਂ ਸਵਾਲ ਉਠਾਇਆ, ਅਜਿਹੇ 'ਚ 10 ਸਾਲ ਬਾਅਦ ਮਹਿਲਾ ਰਾਖਵਾਂਕਰਨ ਲਾਗੂ ਹੋਵੇਗਾ।ਇਸ ਲਈ ਇਨ੍ਹਾਂ ਦੋ ਨੁਕਤਿਆਂ ਨੂੰ ਹਟਾ ਦਿਓ।ਇਸ ਤੋਂ ਬਾਅਦ ਮੈਂ ਕਿਹਾ ਕਿ ਮਹਿਲਾ ਰਾਖਵਾਂਕਰਨ 'ਚ OBC ਰਾਖਵਾਂਕਰਨ ਕਿਉਂ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਕਹਿੰਦੇ ਹਨ ਕਿ ਉਹ ਓਬੀਸੀ ਲਈ ਕੰਮ ਕਰ ਰਹੇ ਹਨ ਪਰ ਓਬੀਸੀ ਔਰਤਾਂ ਲਈ ਰਾਖਵੇਂਕਰਨ ਦੇ ਮੁੱਦੇ 'ਤੇ ਪੂਰੀ ਭਾਜਪਾ ਚੁੱਪ ਹੈ।"