ਪੰਜਾਬ

punjab

ਰਾਜੀਵ ਗਾਂਧੀ ਦਾ ਨਾਂਅ ਲੈ ਕੇ ਰਾਹੁਲ ਗਾਂਧੀ ਨੂੰ ਬਦਨਾਮ ਕੀਤਾ ਜਾ ਰਿਹੈ: ਸੈਮ ਪਿਤ੍ਰੋਦਾ

ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਮੈਨ ਸੈਮ ਪਿਤ੍ਰੋਦਾ ਨੇ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਤੇ ਦਾਅਵਾ ਕੀਤਾ ਕਿ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਿੱਚ ਕਾਂਗਰਸ 13 ਦੀਆਂ 13 ਸੀਟਾਂ ਜਿੱਤੇਗੀ। ਉਨ੍ਹਾਂ ਇਸ ਮੌਕੇ ਭਾਜਪਾ 'ਤੇ ਵੀ ਤਿੱਖੇ ਨਿਸ਼ਾਨੇ ਸਾਧੇ।

By

Published : May 8, 2019, 10:01 PM IST

Published : May 8, 2019, 10:01 PM IST

ਫ਼ੋਟੋ

ਅੰਮ੍ਰਿਤਸਰ: ਟੈਲੀਕਾਮ ਇੰਜੀਨੀਅਰ ਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਮੈਨ ਸੈਮ ਪਿਤ੍ਰੋਦਾ ਨੇ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਪੰਜਾਬ ਵਿੱਚ ਕਾਂਗਰਸ 13 ਦੀਆਂ 13 ਸੀਟਾਂ ਜਿੱਤੇਗੀ।

ਵੀਡੀਓ।

ਪਿਤ੍ਰੋਦਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤੰਜ ਕਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸਿਰਫ਼ ਝੂਠ ਬੋਲਦੇ ਹਨ, ਉਨ੍ਹਾਂ ਕਿਹਾ ਕਿ ਦੇਸ਼ ਚੋਂ ਬੇਰੋਜ਼ਗਾਰੀ ਦੂਰ ਕਰਨ ਲਈ ਕਾਂਗਰਸ ਕੋਲ ਵਿਜ਼ਨ ਹੈ। ਕਾਂਗਰਸ ਨੂੰ ਪਤਾ ਹੈ ਕਿ ਦੇਸ਼ 'ਚ ਰੋਜ਼ਗਾਰ ਦੇ ਸਾਧਨ ਕਿਵੇਂ ਪੈਦਾ ਕੀਤੇ ਜਾ ਸਕਦੇ ਹਨ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਪਿਤ੍ਰੋਦਾ ਨੇ ਕਿਹਾ ਕਿ ਭਾਜਪਾ ਵਾਲੇ ਰਾਜੀਵ ਗਾਂਧੀ ਦਾ ਨਾਂਅ ਲੈ ਕੇ ਰਾਹੁਲ ਗਾਂਧੀ ਨੂੰ ਵਿਦੇਸ਼ੀ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ ਕਰ ਰਹੇ ਹਨ।

ABOUT THE AUTHOR

...view details