ਅੰਮ੍ਰਿਤਸਰ:ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਪ੍ਰੈੱਸ ਵਾਰਤਾ ਕੀਤੀ ਜਾਣੀ ਹੈ। ਜਿਸ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵੱਲੋਂ ਕੱਲ੍ਹ ਟਵੀਟ ਕੀਤਾ ਗਿਆ ਸੀ। ਪੰਜਾਬ ਵਿਰੋਧ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ, ਕਿ ਪੰਜਾਬ ਦੇ ਹਾਲਾਤਾਂ ਨੂੰ ਠੀਕ ਕਰਨ ਲਈ ਹੁਣ ਅਰਵਿੰਦ ਕੇਜਰੀਵਾਲ ਖੁਦ ਪੰਜਾਬ ਵਿੱਚ ਉਤਰਨ ਲੱਗੇ ਹਨ। ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਆਮ ਆਦਮੀ ਪਾਰਟੀ ਵਿੱਚ ਜੁਆਇਨਿੰਗ ਨੂੰ ਲੈ ਕੇ ਹਰਪਾਲ ਚੀਮਾ ਨੇ ਕਿਹਾ, ਕਿ ਦਿੱਲੀ ਵਿੱਚ ਇਸ ਬਾਰੇ ਕੋਈ ਗੱਲ ਨਹੀਂ ਹੋਈ।
ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਦੀ ਫੇਰੀ ਤੋਂ ਪਹਿਲਾਂ ਹਰਪਾਲ ਚੀਮਾ ਵੱਲੋਂ ਕਾਂਗਰਸ ਪਾਰਟੀ ਨੂੰ ‘ਤੇ ਜੰਮ ਕੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਕਿਓਰਿਟੀ ਨੂੰ ਲੈ ਕੇ ਪੰਜਾਬ ਪੁਲਿਸ ਨੂੰ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਚੀਮਾ ਨੇ ਕਾਂਗਰਸ ਪਾਰਟੀ ਨੂੰ ਬਦਮਾਸ਼ਾਂ ਦੀ ਪਾਰਟੀ ਦੱਸਿਆ। ਤੇ ਅੰਮ੍ਰਿਤਸਰ ਵਿੱਚ ਦੇਰ ਰਾਤ ਲੱਗੇ ਗੋ ਬੈਕ ਦੇ ਪੋਸਟਰਾਂ ਲਈ ਵੀ ਉਨ੍ਹਾਂ ਨੇ ਕਾਂਗਰਸ ਨੂੰ ਜ਼ਿੰਮੇਵਾਰ ਦੱਸਿਆ।