ਪੰਜਾਬ

punjab

ETV Bharat / state

ਅੰਮ੍ਰਿਤਸਰ 'ਚ ਕੇਂਦਰ ਸਰਕਾਰ ਦੇ ਖ਼ਿਲਾਫ਼ ਕਾਂਗਰਸ ਪਾਰਟੀ ਨੇ ਦਿੱਤਾ ਧਰਨਾ

ਪੰਜਾਬ ਭਰ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਕਾਂਗਰਸ ਪਾਰਟੀ ਵੱਲੋਂ ਹਰ ਇੱਕ ਜ਼ਿਲ੍ਹੇ ਦੇ ਅੰਦਰ ਧਰਨਾ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਕਾਂਗਰਸ ਵਲੋਂ ਅੰਮ੍ਰਿਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਕਾਂਗਰਸ ਦਾ ਰੋਸ ਪ੍ਰਦਰਸ਼ਨ

By

Published : Nov 15, 2019, 4:51 PM IST

ਅੰਮ੍ਰਿਤਸਰ: ਅੱਜ ਸਾਰੇ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਦੇ ਖਿਲਾਫ਼ ਕਾਂਗਰਸ ਪਾਰਟੀ ਵੱਲੋਂ ਹਰ ਇਕ ਜ਼ਿਲ੍ਹੇ ਦੇ ਅੰਦਰ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਅੰਮ੍ਰਿਤਸਰ ਵਿਚ ਜ਼ਿਲ੍ਹਾ ਪ੍ਰਧਾਨ ਜਤਿੰਦਰ ਸੋਨੀਆ ਦੇ ਨਾਲ ਸਮੁੱਚੀ ਕਾਂਗਰਸ ਪਾਰਟੀ ਨੇ ਇਕੱਠੇ ਹੋਕੇ ਭੰਡਾਰੀ ਪੁਲ 'ਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਵੇਖੋ ਵੀਡੀਓ

ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਦੀਆਂ ਦੋਗਲੀ ਨੀਤੀਆਂ ਦੇ ਖ਼ਿਲਾਫ਼ ਅੱਜ ਕਾਂਗਰਸ ਪਾਰਟੀ ਨੇ ਸੋਨੀਆ ਗਾਂਧੀ ਦੇ ਦਿਸ਼ਾ ਨਿਰਦੇਸ਼ ਅੱਜ ਸਾਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਨੇ ਜਿੰਨੇ ਵੀ ਸਰਕਾਰੀ ਬੈਂਕ ਸੀ ਉਨ੍ਹਾਂ ਨੂੰ ਦਾ ਨਿੱਜੀ ਕਰਨ ਕਰ ਦਿੱਤਾ ਗਿਆ ਹੈ। ਵਪਾਰੀ ਤਰਾ-ਤਰਾ ਕਰ ਰਹੇ ਹਨ। ਸਰਕਾਰੀ ਏਅਰ ਲਾਈਨ ਤੇ ਰੇਲਵੇ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇ ਦਿੱਤਾ ਗਿਆ ਹੈ ਲੋਕ ਇਸ ਮਹਿੰਗਾਈ ਤੋਂ ਦੁਖੀ ਹੋਏ ਪਏ ਹਨ, ਕਾਨੂੰਨ ਵਿਵਸਥਾ ਵਿਗੜੀ ਪਈ ਹੈ ਨੌਜਵਾਨਾਂ ਦੇ ਲਈ ਕੋਈ ਰੋਜ਼ਗਾਰ ਨਹੀਂ ਹੈ, ਇਸ ਕਰਕੇ ਇਸ ਗੂੰਗੀ ਬਹਿਰੀ ਮੋਦੀ ਸਰਕਾਰ ਨੂੰ ਜਗਾਉਣ ਦੇ ਲਈ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਜੱਜਾਂ ਉਪਰ ਦਬਾਅ ਹੈ, ਹਰਿਆਣਾ ਵਿੱਚ ਭਾਜਪਾ ਨੇ ਚੌਟਾਲਾ ਪਰਿਵਾਰ ਨਾਲ ਗਠਜੋੜ ਸਰਕਾਰ ਬਣਾਉਣ ਲਈ ਉਨ੍ਹਾਂ ਨੂੰ ਜੇਲ੍ਹ ਵਿੱਚ ਜ਼ਮਾਨਤਾਂ ਤੱਕ ਦੇ ਦਿੱਤੀ ਗਈ ਹੈ ਹੋਰ ਇਸ ਤੋਂ ਵੱਡਾ ਕਾਨੂੰਨ ਨਾਲ ਕੀ ਖਿਲਵਾੜ ਹੋਵੇਗਾ।

ਇਹ ਵੀ ਪੜੋ: ODD-EVEN ਦਾ ਅੱਜ ਆਖਰੀ ਦਿਨ, ਕੇਜਰੀਵਾਲ ਵੱਲੋਂ ਸਕੀਮ ਨੂੰ ਜਾਰੀ ਰੱਖਣ ਦੇ ਸੰਕੇਤ

ਜੇ ਕੋਈ ਆਦਮੀ ਹੱਕ ਸੱਚ ਦੀ ਗੱਲ ਕਰਦਾ ਹੈ ਤਾਂ ਉਸ ਉੱਤੇ, ਸੀਬੀਆਈ, ਇਨਕਮ ਟੈਕਸ, ਈਡੀ ਦੀ ਰੇਡ ਕਰਵਾਂਦੇ ਹਨ ਇਸ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਤੇ ਕੇਂਦਰ ਵਿਚ ਬੈਠੀ ਸੁੱਤੀ ਸਰਕਾਰ ਨੂੰ ਜਗਾਉਣ ਦੇ ਲਈ ਅੱਜ ਇਹ ਧਰਨਾ ਪ੍ਰਦਰਸ਼ਨ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦੀ ਅਗਵਾਈ ਹੇਠ ਲਗਾਇਆ ਗਿਆ ਹੈ, ਇਸ ਮੌਕੇ ਡਾ.ਰਾਜ ਕੁਮਾਰ ਵੇਰਕਾ, ਗੁਰਜੀਤ ਸਿੰਘ ਔਜਲਾ, ਵਿਕਾਸ ਸੋਨੀ ਸਮੁੱਚੀ ਕਾਂਗਰਸ ਪਾਰਟੀ ਮੌਜੂਦ ਸੀ।

ABOUT THE AUTHOR

...view details