ਅੰਮ੍ਰਿਤਸਰ:ਉੱਤਰ ਪ੍ਰਦੇਸ਼ (Uttar Pradesh) ਦੇ ਲਖੀਮਪੁਰ ਵਿੱਚ ਕਿਸਾਨਾਂ (Farmers) ਨੂੰ ਬੀਜੇਪੀ ਆਗੂਆਂ (BJP leaders) ਵੱਲੋਂ ਕਾਰਾਂ ਨਾਲ ਕੁਚਲਣ ਦੀ ਘਟਨਾ ਦਾ ਵਿਰੋਧ ਲਗਾਤਾਰ ਜਾਰੀ ਹੈ। ਅੰਮ੍ਰਿਤਸਰ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Punjab Congress President Navjot Sidhu) ਦੀ ਅਗਵਾਈ ਵਿੱਚ ਘਟਨਾ ਦੇ ਵਿਰੋਧ ਵਿੱਚ ਕੇਂਦਰ ਸਰਕਾਰ (Central Government) ਦੇ ਅਫ਼ਸਰਾਂ ਦੇ ਦਫ਼ਤਰਾਂ ਬਾਹਰ ਕਾਂਗਰਸੀਆਂ ਵੱਲੋਂ ਮੋਨ ਵਰਤ ਧਰਨਾ ਲਗਾ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕ ਇਸ ਧਰਨੇ ਵਿੱਚ ਸਿੱਧੂ ਸ਼ਾਮਲ ਨਹੀਂ ਹੋ ਸਕੇ, ਪਰ ਜ਼ਿਲ੍ਹੇ ਦੀ ਬਾਕੀ ਕਾਂਗਰਸੀ ਦੀ ਸਮੂਹ ਲੀਡਰਸ਼ਿਪ ਮੌਜੂਦ ਰਹੀ।
ਇਸ ਮੌਕੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੇਨੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Sidhu) ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਗਏ ਹੋਏ ਹਨ, ਉੱਥੇ ਮੌਸਮ ਖ਼ਰਾਬ ਹੋਣ ਕਰਕੇ ਅੱਜ ਉਹ ਇਸ ਧਰਨੇ ਵਿੱਚ ਸ਼ਾਮਲ ਨਹੀਂ ਹੋ ਸਕਦੇ।
ਲਖੀਮਪੁਰ ਘਟਨਾ ਦੇ ਵਿਰੋਧ ‘ਚ ਕਾਂਗਰਸ ਦਾ ਮੋਨ ਧਰਨਾ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Sidhu) ਸ਼ਹੀਦ ਕਿਸਾਨਾਂ ਦੀ ਆਤਮ ਦੀ ਸ਼ਾਂਤੀ ਅਤੇ ਪੰਜਾਬ ਦੀ ਤਰੱਕੀ ਲਈ ਮਾਤਾ ਵੈਸ਼ਨੋ ਦੇਵੀ ਦੇ ਮੰਦਰ ਵਿੱਚ ਨਤਮਸਤਕ ਹੋਣ ਲਈ ਪਹੁੰਚੇ ਸਨ। ਦੂਜੇ ਪਾਸੇ ਇਸ ਪ੍ਰਦਰਸ਼ਨ ਦੌਰਾਨ ਕਾਂਗਰਸ ਦੀ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
ਉਨ੍ਹਾਂ ਕਿਹਾ ਕਿ ਸਾਡੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਲਖੀਮਪੁਰ ਜਾ ਕੇ ਦੁੱਖ ਸਾਂਝਾ ਕੀਤਾ ਅਤੇ ਪੀੜਤ ਪਰਿਵਾਰਂ ਨੂੰ ਇਨਸਾਫ਼ ਦਵਾਉਣ ਲਈ ਮੋਨ ਵਰਤ ਵੀ ਰੱਖਿਆ, ਜਿਸ ਤੋਂ ਬਾਅਦ ਕਿਸਾਨਾਂ ਨੂੰ ਕਾਰ ਦੇ ਹੇਠਾਂ ਕੁਚਲਣ ਵਾਲੇ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਆਪਣੇ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਲੀਡਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਜਮ ਕੇ ਨਿਸ਼ਾਨੇ ਸਾਧੇ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਡੇਨੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਬੀਜੇਪੀ ਨਾਲ ਮਿਲ ਕੇ ਪਹਿਲਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਪਾਸ ਕਰਵਾਇਆ ਅਤੇ ਫਿਰ ਪੰਜਾਬ ਵਿੱਚ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਦਾ ਡਰਾਮਾ ਕੀਤਾ।
ਇਸ ਮੌਕੇ ਡੇਨੀ ਨੇ ਸੁਖਬੀਰ ਬਾਦਲ ਨੂੰ ਨਸੀਹਤ ਦਿੰਦੇ ਕਿਹਾ ਕਿ ਸੁਖਬੀਰ ਬਾਦਲ ਪਹਿਲਾਂ ਆਪਣੇ ਪਰਿਵਾਰ ਤੇ ਆਪਣੀ ਪਾਰਟੀ ਵੱਲ ਧਿਆਨ ਦੇਣ, ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਦੇ ਵਰਕਰਾਂ ਨੂੰ ਲੋਕਾਂ ਵੱਲੋਂ ਪਿੰਡਾਂ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ, ਪਰ ਸੁਖਬੀਰ ਬਾਦਲ ਆਪਣੀ ਪਾਰਟੀ ਨੂੰ ਸੁਧਾਰਨ ਦੀ ਥਾਂ ਦੂਜਿਆ ਪਾਰਟੀਆਂ ‘ਤੇ ਝੂਠੇ ਇਲਜ਼ਾਮ ਲਗਾਕੇ ਲੋਕਾਂ ਨੂੰ ਬਦਨਾਮ ਕਰ ਰਹੇ ਹਨ।
ਇਹ ਵੀ ਪੜ੍ਹੋ:ਪਿੰਡ ਦੇ ਲੋਕਾਂ ਨੇ ਕੈਬਨਿਟ ਮੰਤਰੀ ਖਿਲਾਫ਼ ਖੋਲਿਆ ਮੋਰਚਾ