ਤਰਨ ਤਾਰਨ: ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਹੋਈ ਹੈ। ਇਸੇ ਤਹਿਤ ਕਾਂਗਰਸ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਖੇਮਕਰਨ 'ਚ ਚੋਣ ਪ੍ਰਚਾਰ ਕੀਤਾ।
ਇਸ ਮੌਕੇ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਉਹ ਪਿਛਲੇ ਦੋ ਸਾਲਾਂ 'ਚ ਕਾਂਗਰਸ ਸਰਕਾਰ ਦੇ ਵਿਕਾਸ ਦੇ ਮੁੱਦੇ 'ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮੁਕਾਬਲਾ ਰਵਾਇਤੀ ਪਾਰਟੀ ਅਕਾਲੀ ਦਲ ਨਾਲ ਹੀ ਹੈ। ਆਮ ਆਦਮੀ ਪਾਰਟੀ ਤਾਂ ਪਹਿਲਾਂ ਹੀ ਮੈਦਾਨ ਵਿਚੋਂ ਬਾਹਰ ਹੈ। ਜੇ ਲੋਕ ਉਨ੍ਹਾਂ ਦੇ ਹੱਕ ਵਿਚ ਫਤਵਾ ਦਿੰਦੇ ਹਨ ਤਾਂ ਉਹ ਇਲਾਕੇ ਵਿਚ ਸਨਅਤ ਜਾਂ ਫੈਕਟਰੀਆਂ ਲਗਾਉਣਗੇ ਤਾਂ ਕਿ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।