ਅੰਮ੍ਰਿਤਸਰ: ਸੂਬੇ ਭਰ ’ਚ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਜਿਲ੍ਹੇ ਚ ਪੰਜਾਬ ਮਹਿਲਾ ਕਾਂਗਰਸ ਅਤੇ ਵਰਕਰਾਂ ਨੇ ਸੜ੍ਹਕਾਂ ਤੇ ਸਿਲੰਡਰ ਰੱਖ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਮਹਿਲਾ ਕਾਂਗਰਸੀ ਵਰਕਰਾਂ ਨੇ ਸੜਕ ’ਤੇ ਸਿਲੰਡਰ ਰੱਖ ਕੀਤਾ ਪ੍ਰਦਰਸ਼ਨ - ਮਹਿਲਾ ਕਾਂਗਰਸੀ ਵਰਕਰਾਂ
ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਮਮਤਾ ਦੱਤਾ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਡੀਜ਼ਲ ਪੈਟਰੋਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ, ਕਿਉਂਕਿ ਡੀਜ਼ਲ ਦੀਆਂ ਕੀਮਤਾਂ ਦੇ ਨਾਲ-ਨਾਲ ਹਰ ਕਿਸਮ ਦੀਆਂ ਵਸਤੂਆਂ ਦੀਆਂ ਕੀਮਤਾਂ ਹਰ ਦਿਨ ਵੱਧ ਰਹੀਆਂ ਹਨ।
ਇਸ ਦੌਰਾਨ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਮਮਤਾ ਦੱਤਾ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਡੀਜ਼ਲ ਪੈਟਰੋਲ ਅਤੇ ਐਲਪੀਜੀ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ, ਕਿਉਂਕਿ ਡੀਜ਼ਲ ਦੀਆਂ ਕੀਮਤਾਂ ਦੇ ਨਾਲ-ਨਾਲ ਹਰ ਕਿਸਮ ਦੀਆਂ ਵਸਤੂਆਂ ਦੀਆਂ ਕੀਮਤਾਂ ਹਰ ਦਿਨ ਵੱਧ ਰਹੀਆਂ ਹਨ। ਰਸੋਈ ਦੇ ਬਜਟ ਵਿਚ ਵਾਧੇ ਕਾਰਨ ਘਰੇਲੂ ਔਰਤਾਂ ਨੂੰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਕੇਂਦਰ ਸਰਕਾਰ ਸੁੱਤੀ ਪਈ ਹੈ। ਉਸਨੂੰ ਜਗਾਉਣ ਦੇ ਲਈ ਹੀ ਇਹ ਸੰਘਰਸ਼ ਕੀਤਾ ਜਾ ਰਿਹਾ ਹੈ। ਸਰਕਾਰ ਦੇ ਰਵੱਈਏ ਤੋਂ ਲੱਗਦਾ ਹੈ ਕਿ ਘਰੇਲੂ ਔਰਤਾਂ ਨੂੰ ਪੁਰਾਣੇ ਸਮੇਂ ਵਿਚ ਵਾਪਸ ਜਾਣਾ ਪਏਗਾ ਕਿ ਰਸੋਈ ਗੈਸ ਦੀ ਬਜਾਏ ਚੁੱਲ੍ਹੇ 'ਤੇ ਖਾਣਾ ਪਕਾਉਣਾ ਪਏਗਾ।