ਅੰਮ੍ਰਿਤਸਰ:ਪੰਜਾਬ ਵਿੱਚ ਧਰਨਿਆ ਦਾ ਦੌਰ ਲਗਾਤਾਰ ਜਾਰੀ ਹੈ। ਹਾਲਾਂਕਿ ਇਹ ਧਰਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਕਹਿਣ ਤੇ ਕੁਝ ਸਮਾਂ ਹਟ ਗਏ ਸਨ, ਪਰ ਆਪਣੀਆਂ ਮੰਗਾਂ ਪੂਰੀਆਂ ਨਾ ਹੁੰਦੀਆਂ ਵੇਖ ਕੇ ਇਹ ਪ੍ਰਦਰਸ਼ਨਕਾਰੀ ਮੁੜ ਸੜਕਾਂ ‘ਤੇ ਉੱਤਰ ਆਏ ਹਨ। ਮੰਗਲਵਾਰ ਨੂੰ ਠੇਕਾ ਮੁਲਾਜ਼ਮਾਂ (Contract employees) ਵੱਲੋਂ ਪੂਰੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਸੜਕੀ ਮਾਰਗ ਨੂੰ ਬੰਦ ਕਰਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਇਸੇ ਤਹਿਤ ਅੰਮ੍ਰਿਤਸਰ ਵਿੱਚ ਵੀ ਠੇਕਾ ਮੁਲਾਜ਼ਮਾਂ (Contract employees) ਵੱਲੋਂ ਹਾਈਵੇਅ ਨੂੰ ਜਾਮ ਕੀਤਾ ਗਿਆ। ਹਾਈਵੇਅ ਜਾਮ ਹੋਣ ਨਾਲ ਇੱਥੇ ਵੱਡੀ ਗਿਣਤੀ ਵਿੱਚ ਵਾਹਨ ਫਸ ਗਏ।
ਠੇਕਾ ਮੁਲਾਜਮਾਂ (Contract employees) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਧਰਨੇ ਦੌਰਾਨ ਜਿੱਥੇ ਸਵਾਰੀਆਂ ਪੈਦਲ ਚੱਲ ਕੇ ਖੱਜਲ-ਖੁਆਰ ਹੁੰਦੀਆਂ ਨਜ਼ਰ ਆਈਆਂ। ਉੱਥੇ ਹੀ ਰਾਹਗੀਰ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਜਲੰਧਰ ਤੋਂ ਆਏ ਹਨ ਅਤੇ ਅੰਮ੍ਰਿਤਸਰ ਨੂੰ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਧਰਨੇ ਕਰੇਕ ਅੱਜ ਉਹ ਬਹੁਤ ਖੱਜਲ-ਖੁਆਰ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ (Government of Punjab) ਨੂੰ ਅਪੀਲ ਕਰਦਿਆ ਕਿਹਾ ਕਿ ਸਰਕਾਰ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲਵੇ ਤਾਂ ਜੋ ਪੰਜਾਬ ਵਿੱਚ ਇਹ ਧਰਨੇ ਖ਼ਤਮ ਹੋ ਸਕਣ ਅਤੇ ਲੋਕ ਅਰਾਮ ਨਾਲ ਸਫ਼ਰ ਕਰ ਸਕਣ।