ਫ਼ਤਿਹਗੜ੍ਹ ਸਾਹਿਬ: ਨਾਮਧਾਰੀ ਮਾਤਾ ਚੰਦ ਕੌਰ ਜੀ ਦੇ ਕਾਤਲਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਨਾ ਕਰਨ ਕਾਰਨ ਦੇ ਰੋਸ ਵਜੋਂ ਸੋਮਵਾਰ ਨੂੰ ਮਾਤਾ ਚੰਦ ਕੌਰ ਐਕਸ਼ਨ ਕਮੇਟੀ ਦੀ ਅਗਵਾਈ ਵਿੱਚ ਨਾਮਧਾਰੀ ਸੰਗਤ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਸ ਮਾਰਚ ਕੱਢਿਆ। ਨਾਲ ਹੀ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚ ਕੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕਾਤਲਾਂ ਦੀ ਗ੍ਰਿਫ਼ਤਾਰ ਕਰਨ ਲਈ ਮੰਗ ਪੱਤਰ ਦਿੱਤਾ।
'ਮਾਤਾ ਚੰਦ ਕੌਰ ਜੀ ਦੇ ਕਾਤਲਾਂ ਦੇ ਸਿਰ ਉੱਪਰ ਜਾਂਚ ਏਜੰਸੀਆਂ ਦਾ ਹੱਥ'
ਨਾਮਧਾਰੀ ਮਾਤਾ ਚੰਦ ਕੌਰ ਜੀ ਦੇ ਕਾਤਲਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਨਾ ਕਰਨ ਕਾਰਨ ਦੇ ਰੋਸ ਵਜੋਂ ਸੋਮਵਾਰ ਨੂੰ ਮਾਤਾ ਚੰਦ ਕੌਰ ਐਕਸ਼ਨ ਕਮੇਟੀ ਦੀ ਅਗਵਾਈ ਵਿੱਚ ਨਾਮਧਾਰੀ ਸੰਗਤ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਰੋਸ ਮਾਰਚ ਕੱਢਿਆ।
ਫ਼ਤਹਿਗੜ੍ਹ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਮਾਤਾ ਚੰਦ ਕੌਰ ਐਕਸ਼ਨ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਲਗਭਗ 4 ਸਾਲ ਪਹਿਲਾਂ ਦਿਨ-ਦਿਹਾੜੇ ਬਹੁਤ ਹੀ ਸੋਚੀ-ਸਮਝੀ ਸਾਜਿਸ਼ ਅਧੀਨ ਭੈਣੀ ਸਾਹਿਬ ਦੇ ਅੰਦਰ ਮਾਤਾ ਜੀ ਦਾ ਕਤਲ ਕਰ ਦਿੱਤਾ ਗਿਆ ਸੀ। ਪਰ ਹੁਣ ਤੱਕ ਇਸ ਕਤਲ ਦੀ ਗੁੱਥੀ ਸੁਲਝਾਉਣ ਲਈ ਜਿੰਨੀਆਂ ਵੀ ਜਾਂਚ ਏਜੰਸੀਆਂ ਲੱਗੀਆਂ ਹਨ, ਭਾਵੇਂ ਉਹ ਪੰਜਾਬ ਪੁਲਿਸ, ਸਰਕਾਰ ਅਤੇ ਸੀ.ਬੀ.ਆਈ ਹੋਵੇ ਇਨ੍ਹਾਂ ਵਿੱਚੋਂ ਕਿਸੇ ਨੇ ਵੀ ਮਾਤਾ ਜੀ ਦੇ ਕਾਤਲ ਲੱਭਣ ਵਿੱਚ ਸਫਲਤਾ ਹਾਸਲ ਨਹੀਂ ਕੀਤੀ। ਜਿਸਦਾ ਕਾਰਨ ਹੈ ਕਿ ਇਨ੍ਹਾਂ ਸਾਰਿਆਂ ਏਜੰਸੀਆਂ ਦਾ ਭੈਣੀ ਸਾਹਿਬ ਅੰਦਰ ਬੈਠੇ ਮਾਤਾ ਜੀ ਦੇ ਕਾਤਲਾਂ ਨਾਲ ਗੁੜੇ ਸੰਬੰਧ ਹੋਣ ਕਰਕੇ ਉਨ੍ਹਾਂ ਦੇ ਸਿਰ ਉਪਰ ਪੂਰਾ ਹੱਥ ਹੈ।
ਐਕਸ਼ਨ ਕਮੇਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਇਸੇ ਕਾਰਨ ਕਰਕੇ ਭੈਣੀ ਸਾਹਿਬ ਦੇ ਅੰਦਰੋਂ ਕਿਸੇ ਵੀ ਵਿਅਕਤੀ ਜਾਂ ਪ੍ਰਬੰਧਕ ਦੀ ਉਸ ਤਰ੍ਹਾਂ ਪੜਤਾਲ ਜਾਂ ਪੁੱਛਗਿੱਛ ਨਹੀਂ ਕੀਤੀ ਗਈ, ਜਿਸ ਤਰ੍ਹਾਂ ਆਮ ਮੁਲਜ਼ਮਾਂ ਦੀ ਕੀਤੀ ਜਾਂਦੀ ਹੈ। ਇਸਦੇ ਉਲਟ ਇਹ ਏਜੰਸੀਆਂ ਨਿਰਦੋਸ਼ਾਂ ਨੂੰ ਫੜ ਕੇ ਉਨ੍ਹਾਂ 'ਤੇ ਹੀ ਤਸ਼ੱਦਦ ਕਰਲ ਰਹੀਆਂ ਕੀਤਾ ਜਾ ਰਿਹਾ ਹੈ। ਜਿਸ ਤੋਂ ਇਹ ਸਾਫ ਸਪੱਸ਼ਟ ਹੁੰਦਾ ਹੈ ਕਿ ਮਾਤਾ ਜੀ ਦੇ ਕਾਤਲਾਂ ਨੂੰ ਬਚਾਉਣ ਲਈ ਹੋ ਰਹੀ ਦੇਰੀ ਨਾਲ ਇਸ ਕੇਸ ਨੂੰ ਠੰਡੇ ਬਸਤੇ ਵਿੱਚ ਪਾਉਣ ਲਈ ਜਾਂਚ ਏਜੰਸੀਆਂ ਦਾ ਪੂਰਾ ਜ਼ੋਰ ਲੱਗਾ ਹੋਇਆ ਹੈ। ਪਰ ਨਾਮਧਾਰੀ ਸੰਗਤ ਉਦੋਂ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ ਜਦੋਂ ਤੱਕ ਕਾਤਲ ਨਹੀਂ ਫੜੇ ਜਾਣਗੇ।