ਪੰਜਾਬ

punjab

ETV Bharat / state

ਮਾਨਾਂਵਾਲਾ ਟੋਲ ਪਲਾਜ਼ਾ 'ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੀਤਾ ਪ੍ਰਦਰਸ਼ਨ - 13 ਜਨਵਰੀ

ਅੰਮ੍ਰਿਤਸਰ ਦੇ ਮਾਨਾਂਵਾਲਾ ਟੋਲ ਪਲਾਜ਼ੇ 'ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜੀਆਂ ਗਈਆਂ ਹਨ।

ਮਾਨਾਂਵਾਲਾ ਟੋਲ ਪਲਾਜ਼ਾ 'ਤੇ ਸਾੜੀਆ ਖੇਤੀ ਕਾਨੂੰਨ ਦੀਆਂ ਕਾਪੀਆਂ
ਮਾਨਾਂਵਾਲਾ ਟੋਲ ਪਲਾਜ਼ਾ 'ਤੇ ਸਾੜੀਆ ਖੇਤੀ ਕਾਨੂੰਨ ਦੀਆਂ ਕਾਪੀਆਂ

By

Published : Jan 13, 2021, 12:14 PM IST

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਕਿਸਾਨਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਉਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਮਾਨਾਂਵਾਲਾ ਟੋਲ ਪਲਾਜ਼ੇ 'ਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਨੂੰ ਸਾੜੀਆਂ ਗਈਆਂ। ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਫ਼ੈਸਲਾ ਕੀਤਾ ਗਿਆ ਸੀ ਕਿ 13 ਜਨਵਰੀ ਵਾਲੇ ਦਿਨ ਤਿੰਨੇ ਖੇਤੀ ਕਾਨੂੰਨਾਂ ਦੀ ਕਾਪੀਆਂ ਨੂੰ ਸਾੜੀਆਂ ਜਾਣਗੀਆਂ।

ਮਾਨਾਂਵਾਲਾ ਟੋਲ ਪਲਾਜ਼ਾ 'ਤੇ ਬੈਠੇ 100 ਦਿਨ ਹੋ ਚੁੱਕੇ ਹਨ, ਇਸ ਦੇ ਮੱਦੇਨਜ਼ਰ ਇਹ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਉੱਥੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੱਤੇ ਜਾਂਦੇ, ਉਦੋਂ ਤੱਕ ਅਸੀਂ ਲਗਾਤਾਰ ਹੀ ਧਰਨੇ ਪ੍ਰਦਰਸ਼ਨ ਕਰਦੇ ਰਹਾਂਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਦੀਵਾਲੀ ਵੀ ਧਰਨੇ ਵਿੱਚ ਮਨਾਈ ਸੀ ਅਤੇ ਲੋਹੜੀ ਵੀ ਇੱਥੇ ਹੀ ਮਨਾਵਾਂਗੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਭਾਰੀ ਗਿਣਤੀ ਵਿੱਚ ਟਰੈਕਟਰ ਮਾਰਚ ਵੀ ਕਰਾਂਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡੇ ਨਹੀਂ ਤਾਂ ਪ੍ਰਦਰਸ਼ਨ ਹੋਰ ਵੀ ਤਿੱਖਾ ਕੀਤਾ ਜਾਵੇਗਾ।

ABOUT THE AUTHOR

...view details