ਪੰਜਾਬ

punjab

ETV Bharat / state

ਕੋਰੋਨਾ ਪੌਜ਼ੀਟਿਵ ਮਰੀਜ਼ ਨੇ ਹਸਪਤਾਲ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ - corona patient suicide in hospital

ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਇੱਕ ਕੋਰੋਨਾ ਪੌਜ਼ੀਟਿਵ ਮਰੀਜ਼ ਵੱਲੋਂ ਹਸਪਤਾਲ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ।

ਕੋਰੋਨਾ ਪੌਜ਼ੀਟਿਵ ਮਰੀਜ਼ ਨੇ ਹਸਪਤਾਲ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ
ਕੋਰੋਨਾ ਪੌਜ਼ੀਟਿਵ ਮਰੀਜ਼ ਨੇ ਹਸਪਤਾਲ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

By

Published : Aug 17, 2020, 5:57 PM IST

ਅੰਮ੍ਰਿਤਸਰ: ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਡਰ ਬਣਿਆ ਹੋਇਆ ਹੈ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਕੋਰੋਨਾ ਪੌਜ਼ੀਟਿਵ ਮਰੀਜ਼ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ।

ਕੋਰੋਨਾ ਪੌਜ਼ੀਟਿਵ ਮਰੀਜ਼ ਨੇ ਹਸਪਤਾਲ ਦੀ ਦੂਸਰੀ ਮੰਜ਼ਿਲ ਤੋਂ ਮਾਰੀ ਛਾਲ

ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਇੱਕ 40 ਸਾਲਾ ਸਵਰਨ ਸਿੰਘ ਨਾਂਅ ਦੇ ਵਿਅਕਤੀ ਨੇ ਹਸਪਤਾਲ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਸਵਰਨ ਸਿੰਘ ਕੋਰੋਨਾ ਪੌਜ਼ੀਟਿਵ ਸੀ, ਜੋ ਕਿ ਇੱਥੇ ਕੋਰੋਨਾ ਕੇਅਰ ਵਾਰਡ ਵਿੱਚ ਭਰਤੀ ਸੀ।

ਜਾਣਕਾਰੀ ਮੁਤਾਬਕ ਸਵਰਨ ਸਿੰਘ ਵਾਰਡ ਸਟਾਫ਼ ਨੂੰ ਬਾਥਰੂਮ ਦਾ ਕਹਿ ਕੇ ਗਿਆ ਸੀ। ਇਸ ਮਗਰੋਂ ਉਸ ਨੇ ਹਸਪਤਾਲ ਦੀ ਦੂਸਰੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਸੂਤਰਾਂ ਮੁਤਾਬਕ ਸਵਰਨ ਸਿੰਘ ਮਾਨਸਿਕ ਤੌਰ 'ਤੇ ਵੀ ਪ੍ਰੇਸ਼ਾਨ ਸੀ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਡਾਕਟਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

ABOUT THE AUTHOR

...view details