ਅੰਮ੍ਰਿਤਸਰ: ਕੋਰੋਨਾ ਲਾਗ ਦਾ ਫੈਲਾਅ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਪਿਛਲੇ ਵਿਨ 385 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ 11 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ।
ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤਕ ਦਰਜਨਾਂ ਮੌਤਾਂ - Corona rage continues in Amritsar, dozens killed so far
ਕੋਰੋਨਾ ਲਾਗ ਦਾ ਫੈਲਾਅ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਪਿਛਲੇ 24 ਘੰਟਿਆਂ ਵਿੱਚ 385 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ 11 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ।
ਨਵੇ ਮਰੀਜ਼ਾਂ ਦੀ ਪੁਸ਼ਟੀ ਕਰਦਿਆਂ ਸਿਹਤ ਵਿਭਾਗ ਨੇ ਜਾਰੀ ਰਿਪੋਰਟ ਵਿੱਚ ਦੱਸਿਆ ਕਿ ਪੁਸ਼ਟੀ ਹੋਏ 385 ਮਰੀਜ਼ਾਂ ਵਿੱਚ 240 ਨਵੇਂ ਹਨ ਅਤੇ 145 ਪਹਿਲਾਂ ਤੋਂ ਹੀ ਪੌਜ਼ੀਟਿਵ ਮਰੀਜ਼ਾਂ ਦੇ ਸਪੰਰਕ ਵਿੱਚ ਆਏ ਵਿਅਕਤੀ ਹਨ। ਇਸ ਨਾਲ ਇਥੇ ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 29598 ਤੱਕ ਪੁੱਜ ਗਈ ਹੈ ਜਿੰਨ੍ਹਾਂ ਵਿੱਚੋਂ 876 ਦੀ ਮੌਤ ਹੋਣ ਅਤੇ 23839 ਮਰੀਜ਼ਾਂ ਦੇ ਠੀਕ ਹੋਣ ਨਾਲ ਇਥੇ ਕੋਰੋਨਾ ਦੇ ਐਕਟਿਵ ਮਰੀਜ਼ 4881 ਜੇਰੇ ਇਲਾਜ਼ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 5,724 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 92 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 2,949 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,32,110 ਹੋ ਗਈ ਹੈ।