ਅੰਮ੍ਰਿਤਸਰ: ਬੀਤੇ ਦਿਨ ਸ਼ਹਿਰ ਦੇ ਸਿਵਲ ਹਸਪਤਾਲ ’ਚ ਕੋਰੋਨਾ ਵੈਕਸੀਨ ਦਾ ਡਰਾਈ ਰਨ ਸ਼ੁਰੂ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਤਿੰਨ ਥਾਵਾਂ ’ਤੇ ਇਸ ਡਰਾਈ ਡਰਿੱਲ ਦੀ ਸ਼ੁਰੂਆਤ ਹੋਈ। ਇਸ ਮੌਕੇ ਐਸਐਮਓ ਵੱਲੋਂ ਸਿਵਲ ਹਸਪਤਾਲ ਪਹੁੰਚ ਕੇ ਵੈਕਸੀਨ ਦਾ ਡਰਾਈ ਰਨ ਸ਼ੁਰੂ ਕਰਵਾਇਆ ਗਿਆ ਤੇ ਨਾਲ-ਨਾਲ ਉਨ੍ਹਾਂ ਵਿਭਾਗ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਪਹਿਲਾਂ ਸਿਰਫ਼ 25 ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ ਕੋਰੋਨਾ ਵੈਕਸੀਨ ਦੀ ਡੋਜ਼
ਇਸ ਡਰਾਈ-ਰਨ ਦੌਰਾਨ ਸਿਹਤ ਵਿਭਾਗ ਵੱਲੋਂ ਦਾਅਵਾ ਕੀਤਾ ਗਿਆ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਇਸ ਮੌਕੇ ਐਸਐਮਓ ਚੰਦਰ ਮੋਹਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਾਲੇ ਸਿਰਫ਼ ਸਿਹਤ ਕਰਮਚਾਰੀਆਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ। ਇਸ ਡਰਾਈ-ਰਨ ਦੌਰਾਨ ਕੁੱਲ 25 ਸਿਹਤ ਮੁਲਾਜ਼ਮਾਂ ਨੂੰ ਵੈਕਸੀਨ ਲਗਾਈ ਜਾਵੇਗੀ। ਇਸ ਉਪਰੰਤ ਕੋਰੋਨਾ ਵੈਕਸੀਨ ਆਉਣ ’ਤੇ ਜ਼ਿਲ੍ਹੇ ਵਿਚ 30 ਵੈਕਸੀਨ ਕੇਂਦਰ ਬਣਾਏ ਜਾਣਗੇ।