ਪੰਜਾਬ

punjab

ETV Bharat / state

ਕੋਰੋਨਾ ਵਾਇਰਸ: ਅੰਮ੍ਰਿਤਸਰ ਪ੍ਰਸ਼ਾਸਨ ਨੇ ਹੋਟਲਾਂ ਨੂੰ ਜਾਰੀ ਕੀਤੀਆਂ ਹਦਾਇਤਾਂ - Corona Virus:

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੋਟਲ ਇੰਡਸਟਰੀ ਨਾਲ ਇੱਕ ਅਹਿਮ ਬੈਠਕ ਕੀਤੀ ਹੈ। ਬੈਠਕ ਵਿੱਚ ਹੋਟਲਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀ ਗਈਆਂ ਹਨ ।

ਕੋਰੋਨਾ ਵਾਇਰਸ: ਅੰਮ੍ਰਿਤਸਰ ਪ੍ਰਸ਼ਾਸਨ ਨੇ ਹੋਟਲਾਂ ਨੂੰ ਜਾਰੀ ਕੀਤੀਆਂ ਹਦਾਇਤਾਂ
ਕੋਰੋਨਾ ਵਾਇਰਸ: ਅੰਮ੍ਰਿਤਸਰ ਪ੍ਰਸ਼ਾਸਨ ਨੇ ਹੋਟਲਾਂ ਨੂੰ ਜਾਰੀ ਕੀਤੀਆਂ ਹਦਾਇਤਾਂ

By

Published : Mar 7, 2020, 6:23 PM IST

ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਵੇਖ ਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਹੋਟਲ ਇੰਡਸਟਰੀ ਦੇ ਇੱਕ ਅਹਿਮ ਮੀਟਿੰਗ ਕੀਤੀ । ਇਸ ਮੀਟਿੰਗ ਵਿੱਚ ਹੋਟਲ ਇੰਡਸਟਰੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ।ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦਿੱਤੀ ।

ਡਿਪਟੀ ਕਸ਼ਿਮਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸ਼ਹਿਰ ਦੇ ਸਾਰੇ ਹੋਟਲਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਕੋਰੋਨਾ ਵਾਇਰਸ: ਅੰਮ੍ਰਿਤਸਰ ਪ੍ਰਸ਼ਾਸਨ ਨੇ ਹੋਟਲਾਂ ਨੂੰ ਜਾਰੀ ਕੀਤੀਆਂ ਹਦਾਇਤਾਂ

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਬਾਰਹਲੇ ਮੁਲਕਾਂ ਤੋਂ ਵੱਡੀ ਗਿਣਤੀ ਵਿੱਚ ਯਾਤਰੂ ਆਉਂਦੇ ਹਨ। ਜੋ ਕਿ ਹੋਟਲਾਂ ਵਿੱਚ ਰਹਿੰਦੇ ਹਨ , ਜਿਸ ਬਾਰੇ ਹੋਟਲਾਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਬਾਹਰਲੇ ਮੁਲਕ ਤੋਂ ਆਉਣ ਵਾਲੇ ਯਾਤਰੂ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਵੀ ਕੋਰੋਨਾ ਵਾਇਰਸ ਦੀ ਦਸਤਕ, ਅੰਮ੍ਰਿਤਸਰ 'ਚ 2 ਮਰੀਜ਼ਾਂ ਦੀ ਰਿਪੋਰਟ 'ਚ ਦਿਖੇ ਲੱਛਣ
ਉਨ੍ਹਾਂ ਕਿਹਾ ਇਸ ਵਾਇਰਸ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ।

ਇਸੇ ਨਾਲ ਹੀ ਉਨ੍ਹਾਂ ਦੱਸਿਆ ਕਿ ਅਗਲੇ ਹੁਕਮਾਂ ਤੱਕ ਅਟਾਰੀ ਸਰਹੱਦ 'ਤੇ ਹੋਣ ਵਾਲੀ ਪ੍ਰੇਡ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।

ਅਟਾਰੀ ਸਰਹੱਦ 'ਤੇ ਮੁਲਤਵੀ ਹੋਈ ਪ੍ਰੇਡ

ABOUT THE AUTHOR

...view details