ਅੰਮ੍ਰਿਤਸਰ: ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਦਿਨ ਬ ਦਿਨ ਵਧਦਾ ਜਾ ਰਿਹਾ ਹੈ। ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਨੂੰ ਨਸ਼ੇ ਖਿਲਾਫ਼ ਇਕ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਨੇ 6 ਕਿੱਲੋ ਹੈਰੋਇਨ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਇੰਨ੍ਹਾਂ ਮੁਲਜ਼ਮਾਂ ਵਿੱਚ ਇੱਕ ਲੜਕੀ ਵੀ ਸ਼ਾਮਿਲ ਹੈ। ਪੁਲਿਸ ਵੱਲੋਂ ਜੋ ਲੜਕੀ ਗ੍ਰਿਫਤਾਰ ਕੀਤੀ ਗਈ ਹੈ ਉਹ ਖਾਲਸਾ ਕਾਲਜ ਦੀ ਵਿਦਿਆਰਥਣ ਦੱਸੀ ਜਾ ਰਹੀ ਹੈ ਅਤੇ ਜੋ ਮੁਲਜ਼ਮ 2 ਲੜਕੇ ਪੁੁਲਿਸ ਨੇ ਗ੍ਰਿਫਤਾਰ ਕੀਤੇ ਹਨ ਉਹ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਪੁਲਿਸ ਨੂੰ ਮੁਲਜ਼ਮਾਂ ਦਾ 3 ਦਿਨ ਦਾ ਰਿਮਾਂਡ ਦਿੱਤਾ ਹੈ। ਮੁਲਜ਼ਮ ਲੜਕੀ ਦਾ ਨਾਮ ਲਵਪ੍ਰੀਤ ਦੱਸਿਆ ਜਾ ਰਿਹਾ ਹੈ ਅਤੇ ਲੜਕਿਆਂ ਵਿੱਚੋਂ ਇੱਕ ਦਾ ਦੀਪਕ ਅਤੇ ਦੂਸਰੇ ਮੁਲਜ਼ਮ ਦਾ ਨਾਮ ਮਹਿਕਮਾ ਦੱਸਿਆ ਜਾ ਰਿਹਾ ਹੈ।