ਅੰਮ੍ਰਿਤਸਰ: ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਤੋਂ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਅਲਆਈਸੀ ਦਫਤਰ ਚੋਂ ਪੈਸੇ ਲੈਕੇ ਬੈਂਕ ਜਾ ਰਹੇ ਇੱਕ ਵਿਅਕਤੀ ਤੋਂ ਦੋ ਨੌਜਵਾਨਾਂ ਨੇ ਪਿਸਤੌਲ ਦੀ ਨੋਕ 'ਤੇ ਪੈਸੇ ਲੁੱਟ ਲਏ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਸੀਸੀਟੀਵੀ ਕੈਮਰੇ ਦੀ ਰਿਕਾਡਿੰਗ ਕੱਢ ਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਘਟਨਾ ਸੀਸੀਟੀਵੀ ਕੈਮਰੇ 'ਚ ਕੈਦ - police
ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਤੋਂ ਦਿਨ-ਦਿਹਾੜੇ ਦੋ ਨੌਜਵਾਨਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੋਹਾਂ ਨੌਜਵਾਨਾਂ ਨੇ ਅਲਆਈਸੀ ਦਫਤਰ ਚੋਂ ਪੈਸੇ ਲੈਕੇ ਬੈਂਕ ਜਾ ਰਹੇ ਇੱਕ ਵਿਅਕਤੀ ਤੋਂ 5 ਲੱਖ 60 ਹਜਾਰ ਰੁਪਏ ਲੁੱਟ ਲਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਲਆਈਸੀ ਦਫਤਰ
ਜਾਣਕਾਰੀ ਮੁਤਾਬਕ ਰਾਜੇਸ਼ ਕੁਮਾਰ ਦਫਤਰ ਤੋਂ 5 ਲੱਖ 60 ਹਜਾਰ ਰੁਪਏ ਬੈਂਕ ਵਿੱਚ ਜਮ੍ਹਾਂ ਕਰਾਉਣ ਲਈ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਦੋ ਨੌਜਵਾਨਾਂ ਨੇ ਉਸਨੂੰ ਪਿਸਤੌਲ ਦਿਖਾ ਕੇ ਨਗਦੀ ਲੁੱਟ ਲਈ।
ਦੂਜੇ ਪਾਸੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਸੀਸੀਟੀਵੀ ਕੈਮਰੇ ਦੀ ਰਿਕਾਡਿੰਗ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅਰੋਪੀਆਂ ਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ।