ਅੰਮ੍ਰਿਤਸਰ: ਦੇਸ਼ ਭਰ ਵਿੱਚ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਹੈ। ਜਿੱਥੇ ਅੱਜ ਦੇਸ਼ ਭਰ ਵਿਚ ਵਿਸਾਖੀ ਦਾ ਤਿਉਹਾਰ ਤੇ ਖਾਲਸਾ ਸਾਜਨਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਗੁਰੂਘਰਾਂ ਵਿੱਚ ਵੀ ਸ਼ਰਧਾਲੂਆਂ ਦੀ ਰੌਣਕਾਂ ਵੇਖਣ ਨੂੰ ਮਿਲੀਆਂ। ਜੇਕਰ ਗੱਲ ਕਰੀਏ ਅੰਮ੍ਰਿਤਸਰ ਦੀ ਕਰੀਏ ਤਾਂ ਸੱਚਖੰਡ ਹਰਿਮੰਦਰ ਸਾਹਿਬ ਵਿੱਚ ਵੀ ਦੇਸ਼ ਵਿਦੇਸ਼ਾਂ ਚੋਂ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ ਤੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਨੂੰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ।
ਉੱਥੇ ਹੀ ਪਿਛਲੇ ਦੋ ਸਾਲਾਂ ਤੋਂ ਸੰਸਾਰ ਭਰ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਛਾਇਆ ਹੋਇਆ ਸੀ ਜਿਸ ਦੇ ਚੱਲਦੇ ਲੋਕ ਆਪਣੇ ਘਰਾਂ ਵਿੱਚ ਹੀ ਨਜ਼ਰਬੰਦ ਹੋ ਕੇ ਰਹਿ ਗਏ ਤੇ ਕਾਰੋਬਾਰ ਬਿਲਕੁਲ ਹੀ ਠੱਪ ਹੋ ਗਏ ਪਰ ਹੁਣ ਕੋਰੋਨਾ ਮਹਾਮਾਰੀ ਦਾ ਕਹਿਰ ਘਟਣ ਤੋਂ ਬਾਅਦ ਇਕ ਵਾਰ ਫਿਰ ਜ਼ਿੰਦਗੀ ਦੀ ਗੱਡੀ ਪਟੜੀ ’ਤੇ ਆਉਣੀ ਸ਼ੁਰੂ ਹੋ ਗਈ ਹੈ ਤੇ ਕਾਰੋਬਾਰੀ ਥੋੜ੍ਹੇ ਬਹੁਤੇ ਚੱਲਣੇ ਸ਼ੁਰੂ ਹੋ ਗਏ ਹਨ। ਇਸਦੇ ਚੱਲਦੇ ਹੁਣ ਇਹ ਕਾਫ਼ੀ ਲੋਕ ਆਪਣੇ ਰਿਸ਼ਤੇਦਾਰਾਂ ਤੇ ਸਕੇ ਸਬੰਧੀਆਂ ਨਾਲ ਤਿਉਹਾਰ ਮਨਾ ਰਹੇ ਹਨ ਉੱਥੇ ਹੀ ਵਿਸਾਖੀ ਵਾਲੇ ਦਿਨ ਖ਼ਾਸ ਕਰਕੇ ਅੰਮ੍ਰਿਤਸਰ ਵਿੱਚ ਲੋਕ ਆਪਣੇ ਘਰਾਂ ਵਿੱਚ ਇਕੱਠੇ ਬੈਠ ਕੇ ਜਲੇਬੀਆਂ ਖਾਂਦੇ ਹਨ।
ਇਸ ਦਿਹਾੜੇ ਮੌਕੇ ਬਣਾਈਆਂ ਜਾਂਦੀਆਂ ਮਠਿਆਈਆਂ ਨੂੰ ਲੈਕੇ ਈਟੀਵੀ ਭਾਰਤ ਦੀ ਟੀਮ ਅੰਮ੍ਰਿਤਸਰ ਵਿਖੇ ਦੀਆਂ ਮਿਠਾਈਆਂ ਦੀਆਂ ਦੁਕਾਨਾਂ ’ਤੇ ਪੁੱਜੀ ਤੇ ਦੁਕਾਨਦਾਰਾਂ ਵੱਲੋਂ ਕੱਢੀਆਂ ਜਾਂਦੀਆਂ ਜਲੇਬੀਆਂ ਤੇ ਗਾਹਕਾਂ ਦੀਆਂ ਰੌਣਕਾਂ ਨੂੰ ਆਪਣੇ ਕੈਮਰੇ ਵਿੱਚ ਕੈਦ ਕੀਤਾ। ਇਸ ਮੌਕੇ ਦੁਕਾਨਦਾਰਾਂ ਦੁਕਾਨਦਾਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਸਮੇਂ ਕੋਰੋਨਾ ਮਹਾਮਾਰੀ ਦੇ ਕਾਰਨ ਕਾਰੋਬਾਰ ਬਿੱਲਕੁਲ ਹੀ ਬੰਦ ਹੋ ਕੇ ਰਹਿ ਗਏ ਸਨ ਪਰ ਹੁਣ ਕੋਰੋਨਾ ਦਾ ਕਹਿਰ ਘਟਣ ਤੋਂ ਬਾਅਦ ਕਾਰੋਬਾਰ ਇੱਕ ਵਾਰ ਫਿਰ ਆਪਣੀ ਪਟੜੀ ’ਤੇ ਚੱਲਣੇ ਸ਼ੁਰੂ ਹੋ ਗਏ ਹਨ ਤੇ ਗਾਹਕ ਬਾਜ਼ਾਰਾਂ ਵਿੱਚ ਆਉਣ ਲੱਗ ਪਏ ਹਨ।