ਪੰਜਾਬ

punjab

ETV Bharat / state

ਆਮ ਆਦਮੀ ਪਾਰਟੀ ਦੇ ਮੌਜੂਦਾ ਕੌਂਸਲਰ ਨੇ ਫੜ੍ਹਿਆ ਭਾਜਪਾ ਦਾ ਪੱਲ੍ਹਾ

ਪੰਜਾਬ ਵਿਧਾਨ ਸਭਾ ਚੋਣਾਂ ਦੇ ਦਿਨ ਨੇੜੇ ਆਉਣ ਦੇ ਨਾਲ-ਨਾਲ ਸੂਬੇ ਵਿੱਚ ਸਿਆਸੀ ਹਲਚਲ ਵੀ ਜਾਰੀ ਹੈ। ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਸੰਭਾਵਿਤ ਉਮੀਦਵਾਰ ਮੁਖਵਿੰਦਰ ਸਿੰਘ ਮੋਖਾ ਆਮ ਆਦਮੀ ਪਾਰਟੀ ਦਾ ਪੱਲ੍ਹਾ ਛੱਡ ਭਾਜਪਾ ਵਿਚ ਸ਼ਾਮਲ ਹੋ ਗਏ ਹਨ, ਜਿਨ੍ਹਾਂ ਨੂੰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਆਪਣੀ ਅਗਵਾਈ ਵਿੱਚ ਸ਼ਾਮਲ ਕਰਵਾਇਆ।

ਆਮ ਆਦਮੀ ਪਾਰਟੀ ਦੇ ਮੌਜੂਦਾ ਕੌਂਸਲਰ ਭਾਜਪਾ 'ਚ ਹੋਏ ਸ਼ਾਮਲ
ਆਮ ਆਦਮੀ ਪਾਰਟੀ ਦੇ ਮੌਜੂਦਾ ਕੌਂਸਲਰ ਭਾਜਪਾ 'ਚ ਹੋਏ ਸ਼ਾਮਲ

By

Published : Jan 21, 2022, 4:22 PM IST

ਅੰਮ੍ਰਿਤਸਰ:ਵਿਧਾਨ ਸਭਾ ਚੋਣਾਂ 2022 (Assembly Elections 2022) ਦਾ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ, ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਹਲਚਲ ਵੀ ਜਾਰੀ ਹੈ। ਪੰਜਾਬ ਵਿੱਚ ਜੋੜ-ਤੋੜ ਦੀ ਰਾਜਨੀਤੀ ਜ਼ੋਰਾਂ ਨਾਲ ਚੱਲ ਰਹੀ ਹੈ। ਨੇਤਾ ਆਪ ਪਾਰਟੀ ਅਤੇ ਕਾਂਗਰਸ ਦਾ ਪੱਲਾ ਛੱਡ ਭਾਜਪਾ ਵਿੱਚ ਸ਼ਾਮਲ ਹੁੰਦੇ ਦਿਖਾਈ ਦੇ ਰਹੇ ਹਨ ਜਿਸ ਦੇ ਚਲਦੇ ਵਿਧਾਨ ਸਭਾ ਹਲਕਾ ਅਟਾਰੀ ਤੋਂ ਆਮ ਆਦਮੀ ਪਾਰਟੀ ਦੇ ਸੰਭਾਵਿਤ ਉਮੀਦਵਾਰ ਮੁਖਵਿੰਦਰ ਸਿੰਘ ਮੋਖਾ ਆਮ ਆਦਮੀ ਪਾਰਟੀ ਦਾ ਪੱਲ੍ਹਾ ਛੱਡ ਭਾਜਪਾ ਵਿਚ ਸ਼ਾਮਲ ਹੋ ਗਏ, ਜਿਨ੍ਹਾਂ ਨੂੰ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਪਾਰਟੀ ਵਿੱਚ ਸ਼ਾਮਲ ਕੀਤਾ ਹੈ।

ਆਮ ਆਦਮੀ ਪਾਰਟੀ ਦੇ ਮੌਜੂਦਾ ਕੌਂਸਲਰ ਭਾਜਪਾ 'ਚ ਹੋਏ ਸ਼ਾਮਲ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਲਗਾਤਾਰ ਹੀ ਭਾਜਪਾ ਦਾ ਪਰਿਵਾਰ ਵਧਦਾ ਜਾ ਰਿਹਾ ਹੈ ਅਤੇ ਜਲਦ ਭਾਜਪਾ ਦੇ ਉਮੀਦਵਾਰ ਦੀ ਲਿਸਟ ਵੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਵਿੱਚ ਈਡੀ ਦੀਆਂ ਰੇਡਾਂ ਹੋ ਰਹੀਆਂ ਹਨ, ਇਸ ਵਿੱਚ ਭਾਜਪਾ ਦਾ ਕੋਈ ਹੱਥ ਨਹੀਂ ਉਹ ਆਪਣਾ ਕੰਮ ਕਰ ਰਹੇ ਹਨ।

ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ ਛੱਡ ਭਾਜਪਾ 'ਚ ਸ਼ਾਮਲ ਹੋਏ ਮੁਖਵਿੰਦਰ ਸਿੰਘ ਮੋਗਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਹੁਤ ਗ਼ਲਤ ਹਨ। ਆਮ ਆਦਮੀ ਪਾਰਟੀ ਆਪਣੇ ਉਮੀਦਵਾਰਾਂ ਨੂੰ ਕਰੋੜਾਂ ਰੁਪਏ ਲੈ ਕੇ ਟਿਕਟ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਤਾਂ ਇਹ ਮਹਿਲਾਵਾਂ ਨੂੰ ਹਜ਼ਾਰ ਰੁਪਿਆ ਪ੍ਰਤੀ ਮਹੀਨਾ ਦੇ ਨਹੀਂ ਸਕੇ। ਪੰਜਾਬ ਆ ਕੇ ਸਿਰਫ ਝੂਠੇ ਵਾਅਦੇ ਕਰ ਰਹੇ ਹਨ ਜਿਸ ਕਰਕੇ ਮੈਂ ਆਮ ਆਦਮੀ ਪਾਰਟੀ ਦਾ ਝਾੜੂ ਛੱਡ ਕੇ ਭਾਜਪਾ ਦੇ ਫੁੱਲ 'ਚ ਸਵਾਰ ਹੋਇਆ ਹਾਂ।

ਇਹ ਵੀ ਪੜ੍ਹੋ:ਭਾਜਪਾ 65 ਸੀਟਾਂ ਤੇ ਕੈਪਟਨ 39 ਸੀਟਾਂ ’ਤੇ ਲੜ ਸਕਦੇ ਨੇ ਚੋਣ, ਅੱਜ ਸੂਚੀ ਹੋਵੇਗੀ ਜਾਰੀ !

ABOUT THE AUTHOR

...view details