ਪੰਜਾਬ

punjab

ETV Bharat / state

Daily Hukamnama 25 April: ੧੨ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Daily Hukamnama 25 April, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama

By

Published : Apr 25, 2023, 6:29 AM IST

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅੱਜ ਦਾ ਮੁੱਖਵਾਕ:ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਪੰਜਾਬੀ ਵਿਆਖਿਆ:ਸਲੋਕ, ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਨ੍ਹਾਂ ਸੰਤਾਂ ਨੂੰ ਮਾਇਆ ਦੀ ਤਪਸ਼ ਤੋਂ ਬਚਾ ਲੈਂਦਾ ਹੈ। ਉਨ੍ਹਾਂ ਸੰਤਾਂ ਦੀ ਸੰਗਤਿ ਕਰਦੇ ਹੋਏ ਪਵਿੱਤਰ ਹੋ ਜਾਈਦਾ ਹੈ। ਹੇ ਨਾਨਕ, ਤੂੰ ਵੀ ਅਜਿਹੇ ਗੁਰਮੁਖਾਂ ਦੀ ਸੰਗਤਿ ਵਿੱਚ ਰਹਿ ਕੇ ਪਰਮੇਸ਼ਰ/ਪ੍ਰਮਾਤਮਾ ਦਾ ਪੱਲਾ ਫੜ੍ਹ ।੧।

ਭਾਵੇਂ ਚੰਦਨ ਦਾ ਲੇਪ ਕੀਤਾ ਹੋਵੇ, ਚਾਹੇ ਚੰਦਰਮਾ ਦੀ ਚਾਨਣੀ ਹੋਵੇ, ਅਤੇ ਭਾਵੇਂ ਠੰਢੀ ਰੁੱਤ ਹੋਵੇ, ਇਨ੍ਹਾਂ ਦੇ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀ ਸਕਦੀ। ਹੇ ਨਾਨਕ, ਪ੍ਰਭੂ ਦਾ ਨਾਮ ਸਿਮਰ ਕੇ ਹੀ ਮਨੁੱਖ ਦਾ ਮਨ ਸ਼ਾਂਤ ਹੁੰਦਾ ਹੈ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ-ਦੁਨੀਆ ਦੀ ਤਪਸ਼ ਤੋਂ ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ ਬੰਦਗੀ ਵਾਲਿਆਂ ਦੇ ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿੱਚ ਕਦੇ ਘਾਟਾ ਨਹੀਂ ਪੈਂਦਾ। ਅਜਿਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ। ਇਹ ਸੰਤ ਜਨ ਅੱਠ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭।

ਇਹ ਵੀ ਪੜ੍ਹੋ:Roopnagar news: ਮੋਰਿੰਡਾ ਬੇਅਦਬੀ ਕਾਂਡ ਉਤੇ ਸਿਆਸੀ ਬਵਾਲ, ਵਿਰੋਧੀ ਧਿਰਾਂ ਦੇ ਸਵਾਲਾਂ 'ਚ ਘਿਰੀ ਭਗਵੰਤ ਮਾਨ ਸਰਕਾਰ

ABOUT THE AUTHOR

...view details