ਅੱਜ ਦਾ ਮੁੱਖਵਾਕ:-
ਗਾਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੁ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰੁ ॥ ਨਾਰਾਇਣ ਸਹਿਬ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੋ ਡਾਇਣ ॥੨॥ ਨਾਰਾਇਣੁ ਸਦ ਸਦ ਬਖਸਿੰਦ ॥ ਨਾਰਾਇਣ ਕੀਨੋ ਸੁਖ ਅਨੰਦ ॥ ਨਾਰਾਇਣ ਪ੍ਰਗਟ ਕੀਨੇ ਪਰਤਾਪ ॥ ਨਾਰਾਇਣ ਸੰਤ ਕੇ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੇ ਸਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਰੀ ॥੪॥੧੭॥੧੯॥ ਵੀਰਵਾਰ, ੧੦ ਕੱਤਕ (ਸੰਮਤ ੫੫੫ ਨਾਨਕਸ਼ਾਹੀ) ੨੬ ਅਕਤੂਬਰ, ੨੦੦੩ (ਅੰਗ: ੮੬੭)
ਪੰਜਾਬੀ ਵਿਆਖਿਆ:-
ਗੋਂਡ ਮਹਲਾ ੫ ॥ ਹੇ ਭਾਈ ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੜ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦਾ । ਨਾਰਾਇਣ ਦੀ ਭਗਤੀ ਕਰ ਕੇ ਸਾਡੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ- ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ। ਭੈਣ ਦੇ ਦੰਦ ਤਨ ਦੇਂਦਾ ਹੈ ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ । ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਖੋਜ- ਪਰਤਾਪ ਪਰਗਟ ਕਰਦਾ ਹੈ । ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ ।੩। ਹੇ ਭਾਈ ! ਜਹੜ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ) ਚੀਜ਼ ਲੱਭ ਲੈਂਦੇ ਹਨ ਜਿਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰ ਹੈ । ਹ ਨਾਨਕ ! ਨਾਰਾਇਣ ਚ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ ॥੪॥੧੭॥੧੯॥