ਪੰਜਾਬ

punjab

By

Published : Apr 28, 2023, 6:27 AM IST

Updated : Apr 28, 2023, 8:03 AM IST

ETV Bharat / state

Daily Hukamnama 28 April : ੧੫ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Daily Hukamnama 28 April, 2023 : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
Daily Hukamnama

Daily Hukamnama 28 April : ੧੫ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਰਾਮਕਲੀ ਮਹਲਾ ੩ ਅਨੰਦੁ

ੴ ਸਤਿਗੁਰ ਪ੍ਰਸਾਦਿ ॥

ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੋ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੋ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੋ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੰ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਭ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੋ ਲਾਗੋ ਤਿਨੀ ਜਨਮੁ ਜੂਐ ਹਾਰਿਆ ॥੧੯॥ ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਭ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੋ ਸੋ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥

ਸ਼ੁੱਕਰਵਾਰ, ੧੫ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) ੨੮ ਅਪ੍ਰੈਲ, ੨੦੨੩, (ਅੰਗ: ੯੧੯)

ਪੰਜਾਬੀ ਵਿਆਖਿਆ:

ਰਾਮਕਲੀ ਮਹਲਾ ੩ ਅਨੰਦੁ, ੴਸਤਿਗੁਰ ਪ੍ਰਸਾਦਿ ॥

ਸਤਿਗੁਰੂ ਦਾ ਇਹ ਸੋਹਣਾ ਸ਼ਬਦ ਆਤਮਿਕ ਆਨੰਦ ਦੇਣ ਵਾਲਾ ਗੀਤ ਹੈ, ਯਕੀਨ ਜਾਣੋ ਕਿ ਸਤਿਗੁਰੂ ਨੇ ਜਿਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਿਕ ਆਨੰਦ ਦੇਣ ਵਾਲਾ ਹੈ, ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਦੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ। ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ, ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ।

ਨਾਨਕ ਆਖਦੇ ਹਨ ਕਿ—ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ ।੧੬।ਗੁਰ ਸ਼ਬਦ ਦਾ ਸਦਕਾ ਜਿਨ੍ਹਾਂ ਬੰਦਿਆਂ ਨੇ ਪ੍ਰਮਾਤਮਾ ਦਾ ਨਾਮ ਸਿਮਰਿਆ ਉਨ੍ਹਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਨ੍ਹਾਂ ਨੂੰ ਖਿੱਚ ਹੀ ਨਾਹ ਰਹੀ, ਤੇ ਉਹ ਬੰਦੇ ਪਵਿੱਤਰ ਜੀਵਨ ਵਾਲੇ ਬਣ ਗਏ। ਗੁਰੂ ਦੀ ਸ਼ਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰਿ ਦਾ ਨਾਮ ਸਿਮਰਿਆ, ਉਹ ਸ਼ੁੱਧ ਆਚਰਨ ਵਾਲੇ ਹੋ ਗਏ! ਉਨ੍ਹਾਂ ਦੀ ਲਾਗ ਨਾਲ ਉਨ੍ਹਾਂ ਦੇ ਮਾਤਾ ਪਿਤਾ, ਪਰਿਵਾਰ ਦੇ ਜੀਵ ਪਵਿੱਤਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿੱਤਰ ਹੋ ਗਏ। ਹਰਿ-ਨਾਮ ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ ਜਪਣ ਵਾਲੇ ਵੀ ਪਵਿੱਤਰ ਤੇ ਸੁਣਨ ਵਾਲੇ ਵੀ ਪਵਿੱਤਰ ਹੋ ਜਾਂਦੇ ਹਨ। ਜਿਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਵੀ ਪਵਿੱਤਰ ਹੋ ਜਾਂਦੇ ਹਨ।

ਨਾਨਕ ਆਖਦੇ ਹਨ ਕਿ ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਸਿਮਰਿਆ ਹੈ, ਉਹ ਸ਼ੁੱਧ ਆਚਰਨ ਵਾਲੇ ਹੋ ਗਏ ਹਨ।੧੭। ਮਾਇਆ ਦੇ ਮੋਹ ਵਿੱਚ ਫਸਿਆ ਰਿਹਾ ਮਨ ਵਿੱਚ ਸਦਾ ਤੌਖ਼ਲਾ-ਸਹਿਮ ਬਣਿਆ ਰਹਿੰਦਾ ਹੈ। ਇਹ ਤੌਖ਼ਲਾ-ਸਹਿਮ ਆਤਮਿਕ ਆਨੰਦ ਤੋਂ ਬਿਨਾਂ ਦੂਰ ਨਹੀਂ ਹੁੰਦਾ, ਅਤੇ ਆਤਮਿਕ ਆਨੰਦ ਬਾਹਰੋਂ ਧਾਰਮਿਕ ਜਾਪਦੇ ਕਰਮ ਕੀਤਿਆਂ ਪੈਦਾ ਨਹੀਂ ਹੋ ਸਕਦਾ। ਅਨੇਕਾਂ ਬੰਦੇ ਅਜਿਹਾ ਕਰਮ ਕਰ ਕਰ ਕੇ ਹਾਰ ਗਏ ਹਨ, ਪਰ ਮਨ ਦਾ ਤੌਖ਼ਲਾ-ਸਹਿਮ ਅਜੋਹੇ ਕਿਸੇ ਤਰੀਕੇ ਨਾਲ ਨਹੀਂ ਜਾਂਦਾ। ਜਿੰਨਾ ਚਿਰ ਮਨ ਸਹਿਮ ਵਿੱਚ ਹੈ, ਉਨਾਂ ਚਿਰ ਮੌਲਾ ਰਹਿੰਦਾ ਹੈ, ਮਨ ਦੀ ਇਹ ਮੈਲ ਕਿਸੇ ਬਾਹਰਲੀ ਜੁਗਤੀ ਨਾਲ ਨਹੀਂ ਧੁਪਦੀ। ਹੇ ਭਾਈ, ਗੁਰੂ ' ਦੇ ਸ਼ਬਦ ਵਿਚ ਜੁੜੋ, ਪ੍ਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, ਜੋ ਮਨ ਧੋਣਾ ਹੈ ਤਾਂ ਇਸ ਤਰ੍ਹਾਂ ਧੋਵੋ।

ਨਾਨਕ ਆਖਦੇ ਹਨ ਕਿ ਗੁਰੂ ਦੀ ਕਿਰਪਾ ਨਾਲ ਹੀ ਮਨੁੱਖ ਦੇ ਅੰਦਰ ਆਤਮਿਕ ਆਨੰਦ ਪੈਦਾ ਹੁੰਦਾ ਹੈ, ਤੇ ਇਸ ਤਰ੍ਹਾਂ ਮਨ ਦਾ ਤੋਖ਼ਲਾ-ਸਹਿਮ ਦੂਰ ਹੋ ਜਾਂਦਾ ਹੈ।੧੮। ਨਿਰੇ ਬਾਹਰੋਂ ਧਾਰਮਿਕ ਦਿੱਸਦੇ ਕਰਮ ਕਰਨ ਵਾਲੇ ਬੰਦੇ ਮਨ ਵਿਚ ਵਿਕਾਰਾਂ ਨਾਲ ਮੈਲੇ ਰਹਿੰਦੇ ਹਨ ਤੇ ਸਿਰਫ਼ ਵੇਖਣ ਨੂੰ ਹੀ ਪਵਿੱਤਰ ਜਾਪਦੇ ਹਨ ਅਤੇ ਜਿਹੜੇ ਬੰਦੇ ਬਾਹਰੋਂ ਪਵਿੱਤਰ ਦਿੱਸਣ, ਉਂਝ ਮਨ ਵਿਕਾਰੀ ਹੋਣ, ਉਨ੍ਹਾਂ ਨੇ ਆਪਣਾ ਜੀਵਨ ਇਉਂ ਵਿਅਰਥ ਗਵਾ ਲਿਆ ਸਮਝੋ ਜਿਵੇਂ ਕੋਈ ਜੁਆਰੀਆ ਜੂਏ ਵਿਚ ਧਨ ਹਾਰ ਆਉਂਦਾ ਹੈ। ਉਨ੍ਹਾਂ ਨੂੰ ਅੰਦਰੋ-ਅੰਦਰ ਮਾਇਆ ਦੀ ਤ੍ਰਿਸ਼ਨਾ ਦਾ ਭਾਰਾ ਰੋਗ ਖਾਈ ਜਾਂਦਾ ਹੈ, ਮਾਇਆ ਦੇ ਲਾਲਚ ਵਿੱਚ। ਮੌਤ ਨੂੰ ਉਹਨਾਂ ਝੁਲਾਇਆ ਹੁੰਦਾ ਹੈ। ਲੋਕਾਂ ਦੀਆਂ ਨਜ਼ਰਾਂ ਵਿਚ ਧਾਰਮਿਕ ਦਿੱਸਣ ਵਾਸਤੇ ਉਹ ਆਪਣੇ ਬਾਹਰੋਂ ਧਾਰਮਿਕ ਦਿੱਸਦੇ ਕਰਮਾਂ ਦੀ ਵਡਿਆਈ ਦੱਸਣ ਲਈ ਲੋਕ ਆਦਿਕ ਧਰਮ-ਪੁਸਤਕਾਂ ਵਿਚੋਂ ਹਵਾਲੇ ਦਿੰਦੇ ਹਨ, ਪਰ ਵੇਦ ਆਦਿਕ ਧਰਮ-ਪੁਸਤਕਾਂ ਵਿਚ ਜੋ ਪ੍ਰਭੂ ਦਾ ਨਾਮ ਜਪਣ ਦਾ ਉੱਤਮ ਉਪਦੇਸ਼ ਹੈ ਉਸ ਵਲ ਉਹ ਧਿਆਨ ਨਹੀਂ ਕਰਦੇ, ਤੇ ਭੂਤਾਂ ਵਾਂਗ ਹੀ ਜਗਤ ਵਿਚ ਵਿਚਰਦੇ ਹਨ। ਜੀਵਨ-ਤਾਲ ਤੋਂ ਖੁੰਝੇ ਰਹਿੰਦੇ ਹਨ।

ਨਾਨਕ ਆਖਦੇ ਹਨ ਕਿ ਜਿਨ੍ਹਾਂ ਨੇ ਪ੍ਰਮਾਤਮਾ ਦਾ ਨਾਮ ਸਿਮਰਨ ਛੱਡਿਆ ਹੋਇਆ ਹੈ, ਤੇ ਜੋ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ, ਉਨ੍ਹਾਂ ਨੇ ਆਪਣੀ ਜੀਵਨ-ਖੇਡ ਜੂਏ ਵਿਚ ਹਾਰ ਲਈ ਸਮਝੋ। ਜੋ ਬੰਦੇ ਆਚਰਨ-ਉਸਾਰੀ ਦੀ ਉਹ ਕਮਾਈ ਕਰਦੇ ਹਨ ਜਿਸ ਦੀ ਹਿਦਾਇਤ ਗੁਰੂ ਤੋਂ ਮਿਲਦੀ ਹੈ, ਉਹ ਮਨੋਂ ਵੀ ਪਵਿੱਤਰ ਹੁੰਦੇ ਹਨ, ਤੇ ਬਾਹਰੋਂ ਵੀ ਪਵਿੱਤਰ ਹੁੰਦੇ ਹਨ, ਭਾਵ, ਉਨ੍ਹਾਂ ਦਾ ਜਗਤ ਨਾਲ ਵਰਤਾਰਾ ਵੀ ਸੁਚੱਜਾ ਹੁੰਦਾ ਹੈ, ਉਹ ਬਾਹਰੋਂ ਵੀ ਪਵਿੱਤਰ ਤੇ ਅੰਦਰੋਂ ਵੀ ਸੁੱਚੇ ਰਹਿੰਦੇ ਹਨ। ਉਨ੍ਹਾਂ ਦੇ ਮਨ ਦਾ ਮਾਇਕ ਫੁਰਨਾ ਸਿਮਰਨ ਵਿਚ ਹੀ ਮੁੱਕ ਜਾਂਦਾ ਹੈ, ਉਨ੍ਹਾਂ ਦੇ ਅੰਦਰ ਇੰਨਾ ਆਤਮਿਕ ਆਨੰਦ ਬਣਦਾ ਹੈ ਕਿ ਮਾਇਆ ਦੇ ਮੋਹ ਦੀ ਖ਼ਬਰ ਤਕ ਉਨ੍ਹਾਂ ਦੇ ਮਨ ਤਕ ਨਹੀਂ ਪਹੁੰਚਦੀ। ਜੀਵ ਜਗਤ ਵਿੱਚ ਆਤਮਿਕ ਆਨੰਦ ਦਾ ਵੱਖਰ ਦਿਹਾੜਣ ਆਏ ਹਨ। ਉਹੀ ਜੀਵ-ਵਪਾਰੀ ਚੰਗੇ ਰਹੋ ਜਾਂਦੇ ਹਨ, ਜਿਨ੍ਹਾਂ ਨੇ ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਨਾਮ-ਕਮਾਈ ਕਰ ਕੇ ਸ੍ਰੇਸ਼ਟ ਮਨੁੱਖਾ ਜਨਮ ਸਫਲਾ ਕਰ ਲਿਆ। ਨਾਨਕ ਆਖਦੇ ਹਨ ਕਿ—ਜਿਨ੍ਹਾਂ ਬੰਦਿਆਂ ਦਾ ਮਨ ਪਵਿੱਤਰ ਹੋ ਜਾਂਦਾ ਹੈ, ਜਿਨ੍ਹਾਂ ਦੇ ਅੰਦਰ ਆਤਮਿਕ ਆਨੰਦ ਬਣ ਜਾਂਦਾ ਹੈ, ਉਹ ਅੰਤਰ ਆਤਮਾ ਸਦਾ ਗੁਰੂ ਦੇ ਚਰਨਾਂ ਵਿਚ ਰਹਿੰਦੀ ਹੈ।੨੦।।

ਇਹ ਵੀ ਪੜ੍ਹੋ :Morinda Blasphemy Case : ਬੇਅਦਬੀ ਦੇ ਆਰੋਪੀ 'ਤੇ ਵਕੀਲ ਨੇ ਤਾਣਿਆ ਪਿਸਤੌਲ, ਪੁਲਿਸ ਨੇ ਦਬੋਚਿਆ

Last Updated : Apr 28, 2023, 8:03 AM IST

ABOUT THE AUTHOR

...view details