Daily Hukamnama 7 May : ੨੪ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਅੱਜ ਦਾ ਮੁੱਖਵਾਕ:ਜੈਤਸਰੀ ਮਹਲਾ ੪ ਘਰੁ ੧ ਚਉਪਦੇ, ੴ ਸਤਿਗੁਰ ਪ੍ਰਸਾਦਿ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਐਤਵਾਰ, ੨੪ ਵੈਸਾਖ (ਸੰਮਤ ੫੫੫ ਨਾਨਕਸ਼ਾਹੀ) ੨ ਮਈ, ੨੦੨੩, (ਅੰਗ: ੬੯੬)
ਪੰਜਾਬੀ ਵਿਆਖਿਆ :ਜੈਤਸਰੀ ਮਹਲਾ ੪ ਘਰੁ ੧ ਚਉਪਦੇ, ੴ ਸਤਿਗੁਰ ਪ੍ਰਸਾਦਿ ॥ ਹੇ ਭਾਈ, ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪ੍ਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਲਵੀ ਮਨੁੱਖ ਨੂੰ ਗੁਰੂ ਨੇ ਪ੍ਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧।
ਹੇ ਮੇਰੇ ਮਨ, ਸਦਾ ਪ੍ਰਮਾਤਮਾ ਦਾ ਨਾਮ ਸਿਮਰਿਆ ਕਰ, ਪ੍ਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ, ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪ੍ਰਮਾਤਮਾ ਦਾ ਨਾਮ ਹਿਰਦੇ ਵਿੱਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾਂ ਮਨੁੱਖਾਂ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
- ਦਰਬਾਰ ਸਾਹਿਬ ਕੋਲ ਹੋਇਆ ਜਬਰਦਸਤ ਧਮਾਕਾ, ਪੁਲਿਸ ਨੇ ਕਿਹਾ- ਕੋਈ ਡਰ ਵਾਲੀ ਗੱਲ ਨਹੀਂ
- ਲਾੜੇ ਨੇ ਕੀਤਾ ਅਜਿਹਾ ਕਾਰਾ, ਮੰਡਪ ਤੋਂ ਉੱਠ ਕੇ ਚਲੀ ਗਈ ਲਾੜੀ, ਬਰਾਤ ਨੂੰ ਬਣਾਇਆ ਬੰਧਕ
- Paramjit Singh Panjwad: ਪਰਮਜੀਤ ਸਿੰਘ ਪੰਜਵੜ ਬੈਂਕ ਮੁਲਾਜ਼ਮ ਤੋਂ ਕਿਵੇਂ ਬਣਿਆ ਮੋਸਟ ਵਾਂਟਡ ਅੱਤਵਾਦੀ?
ਹੇ ਭਾਈ, ਜਿਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾਂ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਨ੍ਹਾਂ ਨੇ ਕਦੇ ਵੀ ਗੁਰੂ ਦਾ ਆਸਰਾ ਨਹੀਂ ਲਿਆ, ਉਨ੍ਹਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ, ਜਿਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰਿ, ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।
ਹੇ ਗੁਰੂ, ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਿਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ। ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ, ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ॥੪॥੧॥