ਪੰਜਾਬ

punjab

ETV Bharat / state

Amrit Wele Da Mukhwak: ੮ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Golden Temple

Daily Hukamnama : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ 'ਚ ਹੁਕਮਨਾਮਾ ਉਹ ਲਿਖ਼ਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਲਾਜ਼ਮੀ ਹੈ। ਇਸ ਦੇ ਲਿਖ਼ਤ ਸਰੂਪ ਨੂੰ ਨਜ਼ਰਅੰਦਾਜ਼ ਵੀ ਨਹੀਂ ਕੀਤਾ ਜਾ ਸਕਦਾ ਹੈ।

Daily Hukamnama, Amrit Wele Da Mukhwak, Golden Temple, 22-04-2023
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

By

Published : Apr 22, 2023, 6:57 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੱਜ ਦਾ ਫੁਰਮਾਨ:ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਇਹ ਵੀ ਪੜੋ:SRH Vs CSK : ਕੋਨਵੇ ਦੀਆਂ ਅਜੇਤੂ 77 ਦੌੜਾਂ ਦੀ ਬਦੌਲਤ CSK ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ।

ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।


ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਇਹ ਵੀ ਪੜੋ:Bhagwant Mann: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਭਗਵੰਤ ਮਾਨ ਦਾ ਤੋਹਫ਼ਾ, ਜ਼ਮੀਨ ਦੇ ਰਿਕਾਰਡ ਦੀ ਜਾਣਕਾਰੀ ਲਈ ਜਾਰੀ ਕੀਤੇ ਨੰਬਰ

ABOUT THE AUTHOR

...view details