ਪੰਜਾਬ

punjab

ETV Bharat / state

Daily Hukamnama: ੧੬ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - GOLDEN TEMPLE

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

DAILY HUKAMNAMA GOLDEN TEMPLE MARCH 29, 2023
DAILY HUKAMNAMA GOLDEN TEMPLE MARCH 29, 2023

By

Published : Mar 29, 2023, 6:30 AM IST

Updated : Mar 29, 2023, 9:26 AM IST

Daily Hukamnama: ੧੬ ਚੇਤ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ

ਇਹ ਵੀ ਪੜੋ:SIT Reports Of Drugs: ਹਾਈਕੋਰਟ ਨੇ ਨਸ਼ਿਆਂ ਉੱਤੇ ਖੋਲ੍ਹੀ SIT ਦੀਆਂ 3 ਰਿਪੋਰਟਾਂ, ਚੌਥੀ ਕੀਤੀ ਸੀਲ

ਅਰਥ: ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

ਨਾਮੈ ਹੀ ਤੇ = ਪਰਮਾਤਮਾ ਦੇ ਨਾਮ ਤੇ ਹੀ। ਨ ਜਾਪੈ = ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ। ਮਹਾ ਰਸੁ = ਵੱਡੇ ਰਸ ਵਾਲਾ। ਸਾਦੁ = ਸੁਆਦ। ਚੀਨ੍ਹ੍ਹਸਿ = ਪਛਾਣਦਾ। ਆਪੈ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ। ਜਾਣੈ = ਸਾਂਝ ਪਾਂਦਾ ਹੈ। ਸੰਤਾਪੈ = ਦੁੱਖ ਦੇਂਦਾ।੧। ਵਿਟਹੁ = ਤੋਂ। ਜਿਨਿ = ਜਿਸ (ਗੁਰੂ) ਨੇ। ਸਿਉ = ਨਾਲ। ਲਿਵ = ਲਗਨ, ਪ੍ਰੀਤਿ। ਚੀਨ੍ਹ੍ਹਿ = ਪਛਾਣ ਕੇ। ਆਤਮੁ = ਆਪਣਾ ਆਪਾ। ਪਰਗਾਸਿਆ = ਰੌਸ਼ਨ ਹੋ ਜਾਂਦਾ ਹੈ, ਚਮਕ ਪੈਂਦਾ ਹੈ। ਸਹਜੇ = ਆਤਮਕ ਅਡੋਲਤਾ ਵਿਚ।੧।ਰਹਾਉ।

ਇਹ ਵੀ ਪੜੋ:Jathedar-Sukhbir Tweet Reply : CM ਮਾਨ ਨੂੰ ਦਿੱਤਾ ਜਥੇਦਾਰ ਨੇ ਕਰਾਰਾ ਜਵਾਬ, ਸੁਖਬੀਰ ਬੋਲੇ-ਬੇਗਾਨਿਆਂ ਦਾ ਚੁੱਕਿਆ ਗੁਰੂ ਘਰ ਨਾਲ ਮੱਥਾ ਲਾ ਰਿਹਾ ਮਾਨ

Last Updated : Mar 29, 2023, 9:26 AM IST

ABOUT THE AUTHOR

...view details