ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ
ਇਹ ਵੀ ਪੜੋ:Horoscope 30 March: ਪ੍ਰੇਮੀ ਸਾਥੀ ਨਾਲ ਕਿਵੇਂ ਦਾ ਰਹੇਗਾ ਦਿਨ ਅੱਜ ਦੇ ਲਵ ਰਾਸ਼ੀਫਲ 'ਚ ਜਾਣੋ...
ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ
ਇਹ ਵੀ ਪੜੋ:Horoscope 30 March: ਪ੍ਰੇਮੀ ਸਾਥੀ ਨਾਲ ਕਿਵੇਂ ਦਾ ਰਹੇਗਾ ਦਿਨ ਅੱਜ ਦੇ ਲਵ ਰਾਸ਼ੀਫਲ 'ਚ ਜਾਣੋ...
ਅਰਥ:ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲਾ ਹੈ, ਜੋ ਸਾਰੇ ਜਗਤ ਵਿਚ ਹਰ ਥਾਂ ਮੌਜੂਦ ਹੈ। ਹੇ ਭਾਈ! ਉਸ ਹਰੀ ਦੀ ਸਿਫ਼ਤਿ ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ, ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ ਜੀਵਾਂ ਦੇ ਸਾਰੇ ਦੁੱਖ ਦੂਰ ਕਰਨ ਵਾਲਾ ਹੈ।੧।ਰਹਾਉ। ਹੇ ਭਾਈ! ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, ਕਿਉਂਕਿ ਗੁਰੂ ਦੀ ਕਿਰਪਾ ਨਾਲ ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ।
ਹੇ ਭਾਈ! ਵਿਕਰਾਂ ਤੋਂ ਖਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ, ਇਸ ਕਰਕੇ ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ। ਹੁਣ ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹਾਂ।੧। ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ, ਪਰਮਾਤਮਾ ਦੇ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ ਅੰਦਰੋਂ ਮੁਕਾ ਦੇਂਦਾ ਹੈ। ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿਂਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿਂਦਾ ਹੈ। ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਉਂਦਾ ਹੈ, ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ।॥੨॥੧॥੭॥੪॥੬॥੭॥੧੭॥
ਇਹ ਵੀ ਪੜੋ:Daily Rashifal In Punjabi: ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ, ਕਿਵੇਂ ਰਹੇਗਾ ਅੱਜ ਦਾ ਦਿਨ