ਪੰਜਾਬ

punjab

ETV Bharat / state

Daily Hukamnama: ੩੧ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ - Sri Harmandir Sahib

'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Daily Hukamnama
ਅੱਜ ਦਾ ਹੁਕਮਨਾਮਾ

By

Published : May 14, 2023, 6:33 AM IST

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ

ਅੱਜ ਦਾ ਹੁਕਮਨਾਮਾ

ਅਰਥ:ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥

ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

  1. Mother Day 2023: ਅੱਜ ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਮਾਂ ਦਿਵਸ? ਜਾਣੋ ਇਸ ਦਾ ਇਤਿਹਾਸ ਤੇ ਮਹੱਤਵ
  2. Mother's Day 2023: ਜਾਣੋ ਕਿਉ ਮਨਾਇਆ ਜਾਂਦਾ ਹੈ ਮਾਂ ਦਿਵਸ, ਇਸ ਮੌਕੇਂ ਆਪਣੀ ਮਾਂ ਨੂੰ ਖੁਸ਼ ਕਰਨ ਲਈ ਦੇ ਸਕਦੇ ਹੋ ਇਹ ਤੋਹਫ਼ੇ
  3. Today Horoscope : ਅੱਜ ਦੇ ਰਾਸ਼ੀਫਲ ਵਿੱਚ ਜਾਣੋ ਕਿਵੇਂ ਦਾ ਰਹੇਗਾ ਤੁਹਾਡਾ ਦਿਨ, ਕੀ ਰਹੇਗਾ ਖਾਸ

ABOUT THE AUTHOR

...view details