ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਉੱਥੇ ਹੀ ਅੰਮ੍ਰਿਤਸਰ ਸਿੱਖ ਜਥੇਬੰਦੀਆਂ ਦੀ ਜਮਾਤ ਦਲ ਖ਼ਾਲਸਾ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਪ੍ਰੈੱਸ ਵਾਰਤਾ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਹੱਕ ਦੇ ਵਿੱਚ 13 ਅਤੇ 26 ਜਨਵਰੀ ਵਾਲੇ ਦਿਨ ਪ੍ਰਦਰਸ਼ਨ ਕਰਾਂਗੇ।
ਦਲ ਖ਼ਾਲਸਾ ਵੱਲੋਂ ਕਿਸਾਨ ਅੰਦੋਲਨ ਨੂੰ ਹਮਾਇਤ
ਅੰਮ੍ਰਿਤਸਰ ਸਿੱਖ ਜਥੇਬੰਦੀਆਂ ਦੀ ਜਮਾਤ ਦਲ ਖ਼ਾਲਸਾ ਵੱਲੋਂ ਕਿਸਾਨ ਅੰਦੋਲਨ ਨੂੰ ਹਮਾਇਤ ਕੀਤੀ ਗਈ ਹੈ। ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਅਪੀਲ ਕੀਤੀ ਕਿ 26 ਜਨਵਰੀ ਵਾਲੇ ਦਿਨ ਲੋਕ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ।
ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਅੰਮ੍ਰਿਤਸਰ 'ਚ 13 ਜਨਵਰੀ ਨੂੰ ਪ੍ਰਦਰਸ਼ਨ ਕਰਦੇ ਹੋਏ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ 26 ਜਨਵਰੀ ਵਾਲੇ ਦਿਨ ਦਿੱਲੀ ਵਿੱਚ ਟਰੈਕਟਰ ਮਾਰਚ ਵੀ ਕੀਤਾ ਜਾਵੇਗਾ। ਉਥੇ ਹੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਖਦਸ਼ਾ ਹੈ ਕਿ 26 ਜਨਵਰੀ ਵਾਲੇ ਦਿਨ ਕੇਂਦਰ ਸਰਕਾਰ ਅਤੇ ਫੋਰਸ ਵੱਲੋਂ ਕੋਈ ਨਾ ਕੋਈ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਹੌਲ ਵਿੱਚ ਦਿੱਲੀ 'ਚ ਜਲ੍ਹਿਆਂਵਾਲਾ ਬਾਗ ਵਰਗੇ ਹਾਲਾਤ ਦੁਹਰਾਏ ਜਾ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 26 ਜਨਵਰੀ ਨੂੰ ਹਰ ਘਰ ਤੋਂ ਲੋਕ ਕਿਸਾਨ ਅੰਦੋਲਨ ਵਿੱਚ ਜ਼ਰੂਰ ਸ਼ਾਮਲ ਹੋਣ।