ਦਲ ਖ਼ਾਲਸਾ ਵੱਲੋਂ 15 ਅਗਸਤ ਨੂੰ ਮਨਾਇਆ ਜਾਵੇਗਾ ਕਾਲਾ ਦਿਨ - ਕੰਵਰਪਾਲ ਸਿੰਘ ਬਿੱਟੂ
15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਆਪਣੀਆਂ ਮੰਗਾਂ ਨੂੰ ਲੈ ਕੇ ਦਲ ਖ਼ਾਲਸਾ ਵੱਲੋਂ ਪੰਜਾਬ ਵਿੱਚ ਕਾਲਾ ਦਿਨ ਮਨਾਇਆ ਜਾਵੇਗਾ। ਕੰਵਰਪਾਲ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇਹ ਰੋਸ ਸੀ.ਬੀ.ਆਈ. ਦੀ ਕਲੋਸਰ ਰਿਪੋਰਟ, ਬੰਦੀ ਸਿੱਖਾਂ ਦੀ ਰਿਹਾਈ ਅਤੇ ਕਸ਼ਮੀਰ ਵਿੱਚ ਧਾਰਾ 370 ਖ਼ਤਮ ਕੀਤੇ ਜਾਣ ਦੇ ਵਿਰੋਧ ਵਿੱਚ ਕੱਢਿਆ ਜਾਵੇਗਾ।
ਫ਼ੋਟੋ
ਅੰਮ੍ਰਿਤਸਰ: 15 ਅਗਸਤ ਨੂੰ ਜਿੱਥੇ ਸਾਰਾ ਦੇਸ਼ ਆਜ਼ਾਦੀ ਦਾ ਜਸ਼ਨ ਮਨਾ ਰਿਹਾ ਹੋਵੇਗਾ ਓੱਥੇ ਹੀ ਦਲ ਖ਼ਾਲਸਾ ਵੱਲੋਂ ਆਜ਼ਾਦੀ ਦਿਵਸ ਮੌਕੇ ਪੰਜਾਬ ਵਿੱਚ ਕਾਲਾ ਦਿਨ ਮਨਾਇਆ ਜਾਵੇਗਾ। ਨਾਲ ਹੀ ਪੰਜਾਬ ਦੇ 15 ਜ਼ਿਲ੍ਹਿਆ ਵਿੱਚ ਕਾਲੇ ਝੰਡੇ ਲੈ ਕੇ ਮਾਰਚ ਕੱਢਿਆ ਜਾਵੇਗਾ। ਸਿਮਰਨਜੀਤ ਸਿੰਘ ਮਾਨ ਅਤੇ ਦਲ ਖ਼ਾਲਸਾ ਵੱਲੋਂ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਕਾਲੇ ਝੰਡੇ ਲੈ ਕੇ ਮਾਰਚ ਕੱਢਿਆ ਜਾਵੇਗਾ।