ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Jathedar Gyani Harpreet Singh) ਨੂੰ ਮਿਲਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ (President Bibi Jagir Kaur) ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚੇ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ (Jathedar Gyani Harpreet Singh) ਨਾਲ ਮੁਲਾਕਾਤ ਕੀਤੀ ਗਈ ਹੈ ।
ਉਥੇ ਉਨ੍ਹਾਂ ਯੂ ਪੀ ਦੇ ਵਿੱਚ ਹੋਏ ਘਟਨਾ ਨੂੰ ਲੈ ਕੇ ਬੋਲੇ ਕਿ ਇਸ ਘਟਨਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਜੋ ਵੀ ਉਸ ਪਿੱਛੋਂ ਦੋਸ਼ੀਆਂ ਨੇ ਉਸ ਨੂੰ ਜਲਦ ਤੋਂ ਜਲਦ ਸਜ਼ਾ ਮਿਲਣੀ ਚਾਹੀਦੀ ਹੈ। ਉੱਥੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ (Navjot Singh Sidhu) ਬਾਰੇ ਬੋਲਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਦਾ ਕੋਈ ਭਵਿੱਖ ਨਹੀਂ ਹੈ ਅਤੇ ਨਾ ਹੀ ਉਹ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਨਾਲ ਮਿਲ ਕੇ ਚੱਲ ਸਕਦੇ ਹਨ। ਉਹ ਧਿਰਾਂ ਨੇ ਕਿਹਾ ਕਿ ਜੋ ਲੋਕ ਲਖੀਮਪੁਰ ਖੀਰੀ ਦੇ ਵਿੱਚ ਜਾ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ। ਉਨ੍ਹਾਂ ਨੂੰ ਕਿਸੇ ਹੱਦ ਵਿੱਚ ਰਹਿ ਕੇ ਹੀ ਪ੍ਰਦਰਸ਼ਨ ਕਰਨਾ ਚਾਹੀਦਾ ਹੈ ਤਾਂ ਜੋ ਕਿ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾ ਸਕੇ।
ਉੱਥੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ 'ਤੇ ਬੋਲਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਲਗਾਤਾਰ ਹੀ ਆਪਣੇ ਅਸਤੀਫਿਆਂ ਦਾ ਦੌਰ ਜਾਰੀ ਰੱਖਦੇ ਹੋਏ, ਉਨ੍ਹਾਂ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ ਗਿਆ। ਲੇਕਿਨ ਹਾਲੇ ਤੱਕ ਅਸਤੀਫ਼ਾ ਨਾ ਮਨਜ਼ੂਰ ਨਹੀਂ ਕੀਤਾ ਗਿਆ ਅਤੇ ਇਸ ਪਿੱਛੇ ਵੀ ਵੱਡਾ ਕਾਰਨ ਨਜ਼ਰ ਆਉਂਦਾ ਹੈ। ਦੂਸਰੇ ਪਾਸੇ ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਲਗਾਤਾਰ ਹੀ ਕਾਂਗਰਸ ਪਾਰਟੀ ਦੇ ਲੀਡਰਾਂ ਨੂੰ ਨੁਕਸਾਨ ਪਹੁੰਚਾਉਣ ਲਈ ਕੋਸ਼ਿਸ਼ ਕਰ ਰਹੇ ਹਾਂ। ਉਹਦੇ ਨਾਲ ਕਿਹਾ ਕਿ ਜੋ ਵਾਅਦੇ ਪੰਜਾਬ ਦੇ 2017 ਵਿੱਚ ਕਾਂਗਰਸ ਪਾਰਟੀ ਵੱਲੋਂ ਕੀਤੇ ਗਏ ਸੀ, ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸ ਦਾ ਖਮਿਆਜ਼ਾ ਉਨ੍ਹਾਂ 2022 ਚ ਵੇਖਣ ਨੂੰ ਮਿਲੇਗਾ।