ਅੰਮ੍ਰਿਤਸਰ:ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਥੇ ਸਾਰੀਆ ਧਾਰਮਿਕ ਸੰਸਥਾਵਾਂ ਵਲੋਂ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਉਥੇ ਹੀ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਦਮਦਮੀ ਟਕਸਾਲ ਦੇ ਆਗੂਆ ਵੱਲੋਂ ਨਤਮਸਤਕ ਹੋ ਕੇ ਅਰਦਾਸ ਕੀਤੀ ਗਈ।
ਦਮਦਮੀ ਟਕਸਾਲ ਵੱਲੋਂ ਵਡੇ ਪੱਧਰ ’ਤੇ ਮਨਾਏ ਜਾਵੇਗਾ 400 ਸਾਲ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਥੇ ਸਾਰੀਆ ਧਾਰਮਿਕ ਸੰਸਥਾਵਾਂ ਵਲੋਂ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਉਥੇ ਹੀ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਦਮਦਮੀ ਟਕਸਾਲ ਦੇ ਆਗੂਆ ਵੱਲੋਂ ਨਤਮਸਤਕ ਹੋ ਕੇ ਅਰਦਾਸ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਦਮਦਮੀ ਟਕਸਾਲ ਦੇ ਸੇਵਾਦਾਰਾ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਹਿੰਦ ਦੀ ਚਾਦਰ ਜਿਨ੍ਹਾਂ ਦੀ ਸਾਡੇ ਦੇਸ਼, ਸਮਾਜ ਅਤੇ ਧਰਮ ਨੂੰ ਵਡੀ ਦੇਣ ਹੈ ਜਿਨ੍ਹਾਂ ਦਾ 400 ਸਾਲਾਂ ਪ੍ਰਕਾਸ਼ ਪੁਰਬ ਅਪ੍ਰੈਲ ’ਚ ਆ ਰਿਹਾ ਹੈ। ਇਸਦੇ ਚਲਦੇ ਦੇਸ਼ ਦੁਨੀਆ ਵਿਚ ਬੜੇ ਵੱਡੇ ਪੱਧਰ ਤੇ ਮਣਾਇਆ ਜਾ ਰਿਹਾ ਹੈ ਜਿਸ ਦੇ ਚਲਦੇ ਜਿਥੇ ਸ੍ਰੋਮਣੀ ਕਮੇਟੀ ਵਲੌ ਸਾਰਾ ਸਾਲ ਹੀ ਪ੍ਰੋਗਰਾਮ ਉਲੀਕੇ ਗਏ ਹਨ। ਉਥੇ ਹੀ ਦਮਦਮੀ ਟਕਸਾਲ ਵੱਲੋਂ ਵੀ ਵੱਖ ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਹਨਾ ਦੱਸਿਆ 1975 ਵਿਖੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 300 ਸਾਲਾਂ ਸ਼ਹੀਦੀ ਦਿਹਾੜੇ ਮੌਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਕਰਤਾਰ ਸਿੰਘ ਵਲੋਂ 37 ਨਗਰ ਕੀਰਤਨ ਕੱਢੇ ਗਏ ਸਨ।
ਉਸੇ ਤਰ੍ਹਾਂ ਹੁਣ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਮਦਮੀ ਟਕਸਾਲ ਵੱਲੋਂ ਵਡੇ ਪਧਰ ਤੇ ਸਮਾਗਮ, ਪਾਠ ਬੋਧ ਸਮਾਗਮ, ਕੀਰਤਨ ਦਰਬਾਰ ਦੇਸ਼ ਭਰ ਵਿਚ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਦੀ ਸ਼ੁਰੂਆਤ ਵਜੋਂ ਗੁਰੂ ਮਹਾਰਾਜ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅਰਦਾਸ ਕਰਕੇ ਕੀਤੀ ਜਾ ਰਹੀ ਹੈ।