ਅੰਮ੍ਰਿਤਸਰ: ਕੋਰੋਨਾ ਵਾਇਰਸ ਨੇ ਦੁਨੀਆ ਭਰ ਵਿੱਚ ਹਾਹਾਕਾਰ ਮਚਾਈ ਹੋਈ ਹੈ ਤੇ ਕਈ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੇ ਚਲਦਿਆਂ ਕੇਂਦਰੀ ਸਰਕਾਰ ਵੱਲੋਂ ਭਾਰਤ ਵਿੱਚ ਲੌਕਡਾਊਨ ਦਾ ਐਲਾਨ ਵੀ ਕੀਤਾ ਹੈ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਸ਼ਰਧਾਲੂਆਂ ਦੀ ਆਮਦ ਘੱਟ ਦੇਖਣ ਨੂੰ ਮਿਲੀ।
ਦਰਬਾਰ ਸਾਹਿਬ ਕਿਸੇ ਕੀਮਤ 'ਤੇ ਬੰਦ ਨਹੀਂ ਕੀਤਾ ਜਾਵੇਗਾ: ਡਾ. ਰੂਪ ਸਿੰਘ - ਮੁੱਖ ਸਕੱਤਰ ਡਾ.ਰੂਪ ਸਿੰਘ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ 'ਚ ਆਉਣ ਤੋਂ ਕਿਸੇ ਵੀ ਸ਼ਰਧਾਲੂ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ? ਦਰਬਾਰ ਸਾਹਿਬ ਹਮੇਸ਼ਾ ਹੀ ਖੁੱਲ੍ਹਾ ਰਹੇਗਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਨੇ ਈਟੀਵੀ ਭਾਰਤ ਨਾਲ ਗੱਲ ਕਰਦਿਆਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ 'ਚ ਆਉਣ ਤੋਂ ਕਿਸੇ ਵੀ ਸ਼ਰਧਾਲੂ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ? ਦਰਬਾਰ ਸਾਹਿਬ ਹਮੇਸ਼ਾ ਹੀ ਖੁੱਲ੍ਹਾ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਆਪਣੇ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਵੀ ਕੀਤੀ।
ਇਸ ਦੌਰਾਨ ਉਨ੍ਹਾਂ ਨੇ ਕਾਬੂਲ ਗੁਰਦੁਆਰੇ ਵਿੱਚ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ ਇੱਕ ਬੱਚੇ ਉੱਤੇ ਚਿੰਤਾ ਪ੍ਰਗਟਾਈ ਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿੱਚ ਰਹਿੰਦੇ ਸਿੱਖ ਭਾਈਚਾਰੇ ਦੀ ਮਦਦ ਕਰਨ ਕਿਉਂਕਿ ਉੱਥੇ ਉਹ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਲਈ ਇਕੱਠੇ ਹੋਏ ਸਨ। ਦੱਸਣਯੋਗ ਹੈ ਕਿ ਹੁਣ ਕੋਰੋਨਾ ਵਾਇਰਸ ਨਾਲ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ।