ਅੰਮ੍ਰਿਤਸਰ:ਪੰਜਾਬ ਸਰਕਾਰ(punjab sarkar) ਵੱਲੋਂ ਕਰਮਚਾਰੀਆਂ ਦੀਆਂ ਕਾਫੀ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅਤੇ ਪਿਛਲੇ ਹਫਤੇ ਤੋਂ ਕੀਤੀ ਜਾ ਰਹੀ ਲਗਾਤਾਰ ਹੜਤਾਲ ਅਤੇ ਸਮੂਹਿਕ ਛੁੱਟੀ ਤੋਂ ਬਾਅਦ ਅੱਜ ਡੀ.ਸੀ. ਦਫਤਰ ਕਰਮਚਾਰੀ ਐਸੋਸੀਏਸ਼ਨ ਸਬ ਡਵੀਜਨ ਮਜੀਠਾ ਦੇ ਅੱਕੇ ਹੋਏ ਸਮੂਹ ਕਰਮਚਾਰੀਆਂ ਵਲੋਂ ਗੇਟ ਰੈਲੀ ਕੀਤੀ ਗਈ।
ਡੀਸੀ ਦਫਤਰ ਮੁਲਾਜ਼ਮਾਂ ਦੀ ਕੈਪਟਨ ਸਰਕਾਰ ਨੂੰ ਸਿੱਧੀ ਚਿਤਾਵਨੀ ਸੁਖਵਿੰਦਰ ਸਿੰਘ ਰੀਡਰ ਨੇ ਕਿਹਾ ਕਿ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਸਾਡੇ ਦੇਸ਼ ਦਾ ਕਿਸਾਨ ਟੀਚਰ ਅਤੇ ਹੋਰ ਸਰਕਾਰੀ ਮੁਲਾਜ਼ਮ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਧਰਨੇ ਤੇ ਬੈਠੇ ਹਨ ਪਰੰਤੂ ਪੰਜਾਬ ਸਰਕਾਰ ਦੇ ਸਿਰ ਤੇ ਕੋਈ ਜੂੰਅ ਤੱਕ ਨਹੀਂ ਸਰਕਦੀ ਦਿਖਾਈ ਦੇ ਰਹੀ।
ਉਨ੍ਹਾਂ ਕਿਹਾ ਕਿ ਡੀਸੀ ਦਫ਼ਤਰ ਦੇ ਜਿਹੜੇ ਕਲਰਕ ਨੇ ਉਹ ਪਿਛਲੇ ਇੱਕ ਹਫਤੇ ਤੋਂ ਹੜਤਾਲ ਤੇ ਸਮੂਹਿਕ ਛੁੱਟੀ ਤੇ ਗਏ ਹੋਏ ਹਨਪਰ ਇਸ ਦੌਰਾਨ ਸਰਕਾਰ ਨੇ ਸਾਡੀਆਂ ਮੰਗਾਂ ਕੀ ਮੰਨਣੀਆਂ ਸਨ ਜਿਹੜੀਆਂ ਮੰਗਾਂ ਪਹਿਲਾਂ ਸਰਕਾਰ ਨੇ ਮੰਨੀਆਂ ਸਨ ਉਸ ਨੂੰ ਲਾਗੂ ਕਰਨ ਤੋਂ ਸਰਕਾਰ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਕਰਕੇ ਅੱਜ ਅੱਕੇ ਹੋਏ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਵੀ ਕਰਦੇ ਹਾਂ ਤੇ ਚਿਤਾਵਨੀ ਵੀ ਦਿੰਦੇ ਹਨ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਲਾਗੂ ਕੀਤੀਆਂ ਤਾਂ ਸੂਬਾ ਕਮੇਟੀ ਮੀਟਿੰਗ ਕਰਨ ਉਪਰੰਤ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਹ ਵੀ ਪੜੋ:KISSAN PROEST:ਕਿਸਾਨਾਂ ਨੇ ਭੰਨੀ ਜੇਜੇਪੀ ਵਿਧਾਇਕ ਦੀ ਗੱਡੀ