ਪੰਜਾਬ

punjab

ETV Bharat / state

ਵਿਦੇਸ਼ ਤੋਂ ਆਈਆਂ ਜਵਾਨ ਪੁੱਤਾਂ ਦੀਆਂ ਲਾਸ਼ਾਂ ਦੇਖ ਭੁੱਬਾਂ ਮਾਰ ਕੇ ਰੋਏ ਪਰਿਵਾਰ - dubai

24 ਸਾਲਾ ਇੰਦਰਜੀਤ ਸਿੰਘ ਅਤੇ ਭੁਪਿੰਦਰ ਸਿੰਘ ਰੋਜ਼ੀ-ਰੋਟੀ ਦੀ ਭਾਲ ਵਿਚ ਵਿਦੇਸ਼ ਗਏ ਸਨ। ਓਨ੍ਹਾਂ ਦੀਆਂ ਮ੍ਰਿਤਕ ਦੇਹਾਂ ਬੁੱਧਵਾਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਜੱਦੀ ਪਿੰਡ ਪੁੱਜੀਆਂ।

ਫ਼ੋਟੋ

By

Published : Jul 10, 2019, 11:47 PM IST

ਅੰਮ੍ਰਿਤਸਰ : ਅਬੂਧਾਬੀ ਗਏ ਅੰਮ੍ਰਿਤਸਰ ਦੇ ਪਿੰਡ ਕਿਲ੍ਹਾ ਜੀਵਨ ਸਿੰਘ ਦਾ 24 ਸਾਲਾ ਇੰਦਰਜੀਤ ਸਿੰਘ ਪੁੱਤਰ ਸਤਨਾਮ ਸਿੰਘ ਅਤੇ ਦੁਬਈ ਗਏ ਗੁਰਦਾਸਪੁਰ ਜਿਲ੍ਹੇ ਦੇ ਪਿੰਡ ਹਕੀਮਪੁਰਾ ਨਾਲ ਸਬੰਧਿਤ ਮ੍ਰਿਤਕ ਭੁਪਿੰਦਰ ਸਿੰਘ ਦੀਆਂ ਮ੍ਰਿਤਕ ਦੇਹਾਂ ਬੁੱਧਵਾਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਜੱਦੀ ਪਿੰਡ ਪੁੱਜੀਆਂ।

ਵੇਖੋ ਵੀਡੀਓ
ਹਵਾਈ ਅੱਡੇ ਤੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਸੁਖਦੀਪ ਸਿੱਧੂ, ਮਨਪ੍ਰੀਤ ਸਿੰਘ ਸੰਧੂ,ਨਵਜੀਤ ਸਿੰਘ ਘਈ,ਹਰਜਿੰਦਰ ਸਿੰਘ ਹੇਰ, ਸਿਸ਼ਪਾਲ ਸਿੰਘ ਲਾਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਮ੍ਰਿਤਕਾਂ ਸਮੇਤ ਟਰੱਸਟ ਵਲੋਂ ਹੁਣ ਤੱਕ 122 ਬਦਨਸੀਬ ਨੌਜਵਾਨ ਮੁੰਡੇ-ਕੁੜੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਹ ਵੀ ਦੇਖੋ : ਪੰਜਾਬ ਦੀ ਸਿਆਸਤ ਬਾਰੇ ਕੀ ਕਹਿਣਾ ਹੈ ਸਿਆਸੀ ਮਾਹਿਰ ਐਸ ਪੀ ਸਿੰਘ, ਵੇਖੋ ਵੀਡੀਓ
ਪਰਿਵਾਰਕ ਮੈਂਬਰਾਂ ਨੇ ਸ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਪਹਿਲੀ ਵਾਰ ਅਜਿਹਾ ਇਨਸਾਨ ਦੇਖਿਆ ਹੈ ਜੋ ਬਿਨ੍ਹਾਂ ਕਿਸੇ ਸਵਾਰਥ ਦੇ ਲੋੜਵੰਦਾਂ ਦੀ ਵੱਡੀ ਤੋਂ ਵੱਡੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ। ਉਨ੍ਹਾਂ ਨਮ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਡਾ. ਓਬਰਾਏ ਦੇ ਇਸ ਪਰਉਪਕਾਰ ਲਈ ਸਾਰੀ ਜ਼ਿੰਦਗੀ ਰਿਣੀ ਰਹੇਗਾ।

ABOUT THE AUTHOR

...view details